ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਦੀ ਮਥੁਰਾ ਕਲੋਨੀ ਵਿੱਚ ਸੀਵਰੇਜ ਸਿਸਟਮ ਦੀ ਹਾਲਤ ਬਦਤਰ

07:20 AM Jun 24, 2024 IST
ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਦਿਖਾਉਂਦੇ ਹੋਏ ਲੋਕ। ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 23 ਜੂਨ
ਇੱਥੋਂ ਦੀ ਮਥੁਰਾ ਕਲੋਨੀ ਦੇ ਵਸਨੀਕ ਪਿਛਲੇ ਲੰਬੇ ਸਮੇਂ ਤੋਂ ਕਈ ਸਮੱਸਿਆਵਾਂ ਨਾਲ ਜੂਝ ਰਹੇ ਹਨ ਪਰ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਹਾਲ ਹੀ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਇਨ੍ਹਾਂ ਦਾਅਵਿਆਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ।
ਇੱਥੇ ਪੁੱਜੀ ਸ਼ਿਵ ਸੈਨਾ ਹਿੰਦੁਸਤਾਨ ਦੀ ਟੀਮ ਨੇ ਲੋਕ ਸਮੱਸਿਆਵਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਵਪਾਰ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਕੁਮਾਰ ਗਾਬਾ ਦੀ ਅਗਵਾਈ ਹੇਠ ਪਾਰਟੀ ਦੀ ਟੀਮ ਨੇ ਮਥੁਰਾ ਕਲੋਨੀ, ਪਟਿਆਲਾ ਵਿੱਚ ਲੋਕਾਂ ਦਾ ਹਾਲ ਜਾਣਿਆ ਜਿੱਥੇ ਸੀਵਰੇਜ ਸਿਸਟਮ ਦੀ ਬਹੁਤ ਮਾੜੀ ਹਾਲਤ ਹੈ ਅਤੇ ਗਲੀਆਂ ਵਿੱਚ ਗੰਦਾ ਪਾਣੀ ਜਮ੍ਹਾਂ ਹੈ।
ਆਗੂਆਂ ਕਿਹਾ ਕਿ ਮਥੁਰਾ ਕਲੋਨੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਉਹ ਸੋਮਵਾਰ ਨੂੰ ਨਗਰ ਨਿਗਮ ਕਮਿਸ਼ਨਰ ਨੂੰ ਮਿਲਣਗੇ ਅਤੇ ਇਸ ਸਮੱਸਿਆ ਨੂੰ ਨਿਰਧਾਰਿਤ ਸਮੇਂ ‘ਚ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਜੇਕਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਮਥੁਰਾ ਕਾਲੋਨੀ ਵਾਸੀਆਂ ਨੂੰ ਨਾਲ ਲੈ ਕੇ ਨਗਰ ਨਿਗਮ ਪਟਿਆਲਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ।

Advertisement

Advertisement