ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦਾ ਵਫ਼ਦ ਪੁਲੀਸ ਕਮਿਸ਼ਨਰ ਨੂੰ ਮਿਲਿਆ

07:15 AM May 07, 2024 IST
ਪੁਲੀਸ ਕਮਿਸ਼ਨਰ ਨੂੰ ਮਿਲ ਕੇ ਬਾਹਰ ਆਉਂਦੇ ਹੋਏ ਕਾਂਗਰਸ ਆਗੂ। -ਫੋਟੋ: ਏਐੱਨਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਮਈ
ਲੋਕ ਸਭਾ ਚੋਣਾਂ ਦੌਰਾਨ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਭੜਕਾਊ ਤੇ ਛੇੜਛਾੜ ਕੀਤੀਆਂ ਵਡੀਓਜ਼ ਦੇ ਮੁੱਦੇ ਦੇ ਹੱਲ ਲਈ ਕਾਂਗਰਸ ਦਾ ਵਫ਼ਦ ਅੱਜ ਪਵਨ ਖੇੜਾ, ਸੁਪ੍ਰੀਆ ਸ੍ਰੀਨੇਤ ਅਤੇ ਦੇਵੇਂਦਰ ਯਾਦਵ ਸਮੇਤ ਹੋਰ ਆਗੂਆਂ ਦੀ ਅਗਵਾਈ ਹੇਠ ਦਿੱਲੀ ਦੇ ਪੁਲੀਸ ਕਮਿਸ਼ਨਰ ਸੰਜੈ ਅਰੋੜਾ ਨਾਲ ਮਿਲਿਆ। ਵਫ਼ਦ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਛੇੜਛਾੜ ਕੀਤੀਆਂ ਵੀਡੀਓਜ਼ ਲਗਾਤਾਰ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ (ਡੀਪੀਸੀਸੀ) ਦੇ ਮੁਖੀ ਯਾਦਵ ਨੇ ਇਸ ਗੰਭੀਰਤਾ ’ਤੇ ਜ਼ੋਰ ਦਿੰਦਿਆਂ ਕਿਹਾ, ‘‘ਅਸੀਂ ਦੋ ਦਿਨ ਪਹਿਲਾਂ ਤੁਗਲਕ ਰੋਡ ਥਾਣੇ ਵਿੱਚ ਵੀ ਇਸ ਬਾਰੇ ਸ਼ਿਕਾਇਤ ਦਿੱਤੀ ਸੀ ਪਰ ਉੱਥੇ ਦੇ ਪੁਲੀਸ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ। ਅਸੀਂ ਕਈ ਪੋਸਟਾਂ ਦੇ ਲਿੰਕ ਸਾਂਝੇ ਕੀਤੇ ਹਨ ਜਿਨ੍ਹਾਂ ਨੂੰ ਨਫ਼ਰਤ ਵਾਲੇ ਭਾਸ਼ਣ ਕਿਹਾ ਜਾ ਸਕਦਾ ਹੈ।’’ ਯਾਦਵ ਨੇ ਕਿਹਾ, ‘‘ਜਦੋਂ ਥਾਣੇ ਵਿੱਚ ਦੋ ਦਿਨਾਂ ਤੱਕ ਕੋਈ ਕਾਰਵਾਈ ਨਹੀਂ ਹੋਈ ਤਾਂ ਅਸੀਂ ਸੀਪੀ ਨੂੰ ਮਿਲੇ ਅਤੇ ਉਨ੍ਹਾਂ ਨੇ ਸਾਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਅਸੀਂ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਵੱਖ-ਵੱਖ ਪੋਸਟਾਂ ਦਾ ਹਵਾਲਾ ਵੀ ਦਿੱਤਾ।’’
ਜੈ ਸਿੰਘ ਮਾਰਗ ’ਤੇ ਪੁਲੀਸ ਹੈੱਡਕੁਆਰਟਰ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ ਕਿ ਇਸ ਮਾਮਲੇ ਨਾਲ ਤੁਰੰਤ ਨਜਿੱਠਣ ਦੀ ਲੋੜ ਹੈ। ਕਾਂਗਰਸ ਵੱਲੋਂ ਦਿੱਤੇ ਗਏ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਦੇਣ ਤੋਂ ਪਹਿਲਾਂ ਦੋ ਘੰਟੇ ਇੰਤਜ਼ਾਰ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, ‘‘ਸਥਿਤੀ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਤੁਗਲਕ ਰੋਡ ਥਾਣੇ ਦੇ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਲਈ ਕਿਹਾ ਜਾਵੇ।’’

Advertisement

Advertisement
Advertisement