ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਨੇ ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਿਆ

08:22 AM Jul 07, 2024 IST
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਆਗੂ ਅਰਸ਼ਪ੍ਰੀਤ ਸਿੰਘ ਖਡਿਆਲ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮੰਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਅਰਸ਼ਪ੍ਰੀਤ ਸਿੰਘ ਖਡਿਆਲ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਕੋਈ ਨਾ ਕੋਈ ਘਟਨਾ ਵਾਪਰ ਰਹੀ ਹੈ, ਜਿਸ ਨੇ ਸੂਬੇ ਦੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ’ਤੇ ਹੋਇਆ ਹਮਲਾ ਹੈਰਾਨ ਕਰਨ ਵਾਲਾ ਹੈ, ਜੋ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਆਨ ਕਰਦਾ ਹੈ।
ਸ੍ਰੀ ਖਡਿਆਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦਾ ਸ਼ਾਸਨ ਚਲਾਉਣ ਅਤੇ ਇਸ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ, ਜਲੰਧਰ ਪੱਛਮੀ ਦੀਆਂ ਆ ਰਹੀਆਂ ਉਪ ਚੋਣਾਂ ਵਿੱਚ ਹੀ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ‘ਆਪ’ ਦੀ ਸਰਕਾਰ ਪ੍ਰਤੀ ਨਿਰਾਸ਼ਾ ਵਧ ਰਹੀ ਹੈ। ਸੂਬੇ ਸਿਰ ਕਰਜ਼ਾ ਵਧ ਰਿਹਾ ਹੈ, ਰੁਜ਼ਗਾਰ ਦੇ ਸਾਧਨ ਘਟ ਰਹੇ ਹਨ ਪਰ ਸੂਬਾ ਸਰਕਾਰ ਜ਼ਿਮਨੀ ਚੋਣਾਂ ਵਿੱਚ ਮਸਤ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਸੂਬੇ ਦਾ ਕੰਮਕਾਜ ਨਹੀਂ ਸਾਂਭ ਸਕਦੇ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Advertisement

Advertisement