For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਨੇਤਾ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰੋਕਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ

01:13 PM Mar 11, 2024 IST
ਕਾਂਗਰਸ ਨੇਤਾ ਨੇ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰੋਕਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ
Advertisement

ਨਵੀਂ ਦਿੱਲੀ, 11 ਮਾਰਚ
ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਨੂੰ 2023 ਦੇ ਕਾਨੂੰਨ ਮੁਤਾਬਕ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਤੋਂ ਰੋਕਣ ਦੀ ਬੇਨਤੀ ਕੀਤੀ ਗਈ ਹੈ। ਇਸ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਦੌਰਾਨ ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਉਹ ਇਸ ਪਟੀਸ਼ਨ ’ਤੇ ਤੁਰੰਤ ਸੁਣਵਾਈ ਲਈ ਵਿਚਾਰ ਕਰੇਗੀ। ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਸਤੀਫੇ ਅਤੇ ਅਨੂਪ ਚੰਦਰ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਚੋਣ ਕਮਿਸ਼ਨਰਾਂ ਦੇ ਦੋ ਅਹੁਦੇ ਖਾਲੀ ਹੋ ਗਏ ਹਨ। ਕਾਂਗਰਸ ਨੇਤਾ ਜਯਾ ਠਾਕੁਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਉਸ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਦੀਆਂ ਸ਼ਰਤਾਂ) ਐਕਟ, 2023 ਦੇ ਉਪਬੰਧਾਂ ਨੂੰ ਚੁਣੌਤੀ ਦਿੱਤੀ ਹੈ।

Advertisement

Advertisement
Author Image

Advertisement
Advertisement
×