ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਆਗੂ ਨੇ ਮੰਡੀਆਂ ’ਚ ਪੁਖਤਾ ਪ੍ਰਬੰਧ ਨਾ ਹੋਣ ’ਤੇ ਚਿੰਤਾ ਪ੍ਰਗਟਾਈ

07:59 AM Apr 18, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਫਰੀਦਾਬਾਦ, 17 ਅਪਰੈਲ
ਕਾਂਗਰਸੀ ਆਗੂ ਮਨਧੀਰ ਸਿੰਘ ਮਾਨ ਨੇ ਲੋਕ ਸਭਾ ਹਲਕਾ ਫਰੀਦਾਬਾਦ ਦੇ ਬਾਜ਼ਾਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦਾ ਹਾਲ-ਚਾਲ ਵੀ ਪੁੱਛਿਆ। ਮਾਨ ਨੇ ਪਿੰਡ ਦੀਘੌਟ ਦੀ ਮੰਡੀ ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਹਜ਼ਾਰਾਂ ਕੁਇੰਟਲ ਕਣਕ ਨੂੰ ਦੇਖ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਅਤੇ ਸੈਨਿਕਾਂ ਦੀ ਗੱਲ ਕਰਦੀ ਹੈ ਪਰ ਅੱਜ ਪ੍ਰਸ਼ਾਸਨ ਕੋਲ ਗੁਦਾਮ ਵੀ ਨਹੀਂ ਹਨ। ਮੌਸਮ ਵਿਭਾਗ ਦੀ ਚਿਤਾਵਨੀ ਮੁਤਾਬਕ ਕਿਸੇ ਵੀ ਸਮੇਂ ਮੀਂਹ ਜਾਂ ਗੜੇਮਾਰੀ ਹੋ ਸਕਦੀ ਹੈ। ਕਿਸਾਨਾਂ ਨੂੰ 72 ਘੰਟਿਆਂ ਅੰਦਰ ਉਨ੍ਹਾਂ ਦੇ ਅਨਾਜ ਦੇ ਪੈਸੇ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਹੈ ਕਿ ਕਿਸਾਨਾਂ ਦੀ ਭਲਾਈ ਦੇ ਲਗਾਤਾਰ ਦਾਅਵੇ ਕਰਨ ਵਾਲੀ ਸਰਕਾਰ ਦੀ ਮਾਰ ਝੱਲਣ ਲਈ ਕਿਸਾਨ ਮਜਬੂਰ ਹਨ।

Advertisement

Advertisement
Advertisement