ਕਾਂਗਰਸੀ ਆਗੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
07:42 AM Sep 04, 2024 IST
Advertisement
ਧੂਰੀ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਰਪੰਚ ਦੋਲਤਪੁਰ ਹਰਦੀਪ ਸਿੰਘ ਵੱਲੋਂ ਧੂਰੀ ਸ਼ਹਿਰ ਦੇ ਸਾਰੇ ਵਾਰਡਾਂ ਤੋਂ ਇਲਾਵਾ ਹਲਕੇ ਦੇ ਪਿੰਡਾਂ ਵਿੱਚ ਜਾਂ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਹਰਦੀਪ ਸਿੰਘ ਨੇ ਕਿਹਾ ਸ਼ਹਿਰ ਦੇ ਸਾਰੇ ਵਾਰਡਾਂ ਦਾ ਦੌਰਾ ਕਰਨ ਦੇ ਨਾਲ-ਨਾਲ ਪਿੰਡਾਂ ਦੇ ਕਲੱਬਾਂ, ਸਮਾਜਿਕ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੀਆਂ ਜੋ ਵੀ ਮੁਸ਼ਕਲਾਂ ਹਨ ਉਨ੍ਹਾਂ ਨੂੰ ਐੱਸਡੀਐਮ, ਬੀਡੀਓ ਤੇ ਕਾਰਜਸਾਧਕ ਅਫਸਰਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕ ਸਿਰਫ ਕਾਂਗਰਸ ਪਾਰਟੀ ਨੂੰ ਹੀ ਪਹਿਲ ਦਿੰਦੇ ਹੋਏ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਇਤਿਹਾਸ ਸਿਰਜਣਗੇ। -ਖੇਤਰੀ ਪ੍ਰਤੀਨਿਧ
Advertisement
Advertisement
Advertisement