ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਆਗੂ ਨੇ ਅਧੂਰੇ ਵਿਕਾਸ ਕਾਰਜਾਂ ਕਾਰਨ ਭਾਜਪਾ ’ਤੇ ਨਿਸ਼ਾਨਾ ਸਾਧਿਆ

08:01 AM Aug 07, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 6 ਅਗਸਤ
ਸੀਨੀਅਰ ਕਾਂਗਰਸੀ ਆਗੂ ਡਾ. ਅਨਿਲ ਭੁੱਕਲ ਨੇ ਅੱਜ ਵਾਰਡ ਨੰਬਰ 13 ਤੇ ਜਗਾਧਰੀ ਵਾਲਾ ਖੂਹ ਵਾਲੇ ਬਾਜ਼ਾਰ ਵਿਚ ਜਨ ਸੰਪਰਕ ਅਭਿਆਨ ਚਲਾਇਆ। ਇਸ ਦੌਰਾਨ ਦੁਕਾਨਦਾਰਾਂ ਨੇ ਡਾ. ਭੁੱਕਲ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਨੂੰ ਹੀ ਵੋਟਾਂ ਪਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜੋ ਵੀ ਵਿਅਕਤੀ ਉਨ੍ਹਾਂ ਨੂੰ ਮਿਲਦਾ ਹੈ ਉਹ ਨਗਰਪਾਲਿਕਾ ਦੀ ਅਸਫ਼ਲ ਸਫਾਈ ਪ੍ਰਣਾਲੀ ਬਾਰੇ ਹੀ ਗੱਲ ਕਰਦਾ ਹੈ। ਇਸ ਦੌਰਾਨ ਅਧੂਰੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਹੋਈ। ਉਨ੍ਹਾਂ ਕਿਹਾ ਕਿ ਬਰਾੜਾ ਰੋਡ ’ਤੇ ਆਰੀਆ ਕੰਨਿਆ ਕਾਲਜ ਨੇੜੇ ਲਟਕੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਦੀ ਸਥਿਤੀ ਖਰਾਬ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਨਗਰ ਪਾਲਿਕਾ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ।

Advertisement

Advertisement
Advertisement