For the best experience, open
https://m.punjabitribuneonline.com
on your mobile browser.
Advertisement

ਗੋਲੀਬਾਰੀ ’ਚ ਜ਼ਖਮੀ ਹੋਏ ਕਾਂਗਰਸੀ ਆਗੂ ਨੇ ਦਮ ਤੋੜਿਆ

07:39 AM Jun 24, 2024 IST
ਗੋਲੀਬਾਰੀ ’ਚ ਜ਼ਖਮੀ ਹੋਏ ਕਾਂਗਰਸੀ ਆਗੂ ਨੇ ਦਮ ਤੋੜਿਆ
Advertisement

ਸੰਜੀਵ ਹਾਂਡਾ
ਫ਼ਿਰੋਜ਼ਪੁਰ, 23 ਜੂਨ
ਸ਼ਹਿਰ ਦੀ ਮਾਲ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ਦੇ ਬਾਹਰ ਬੀਤੇ ਸ਼ੁੱਕਰਵਾਰ ਦੀ ਰਾਤ ਚੱਲੀਆਂ ਗੋਲੀਆਂ ਦੌਰਾਨ ਜ਼ਖਮੀ ਹੋਏ ਕਾਂਗਰਸੀ ਆਗੂ ਲਲਿਤ ਪਾਸੀ ਉਰਫ਼ ਲਾਲੀ ਨੇ ਅੱਜ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਤਿੰਨ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਦੀਆਂ ਕੋਸ਼ਿਸ਼ਾਂ ਅਜੇ ਵੀ ਜਾਰੀ ਹਨ।
ਥਾਣਾ ਸਿਟੀ ਵਿੱਚ ਦਰਜ ਕੀਤੇ ਗਏ ਕੇਸ ਵਿੱਚ ਹੁਣ ਕਤਲ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। ਪੁਲੀਸ ਨੇ ਇੱਕ ਸਾਲ ਪਹਿਲਾਂ ਛਾਉਣੀ ਦੇ ਇੱਕ ਸੈਲੂਨ ਵਿੱਚ ਹੋਏ ਝਗੜੇ ਦੀ ਸੀਸੀਟੀਵੀ ਫ਼ੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਨੂੰ ਅੱਗੇ ਵਧਾਇਆ ਹੈ। ਪੁਲੀਸ ਮੰਨ ਕੇ ਚੱਲ ਰਹੀ ਹੈ ਕਿ ਸਲੀਮ ਉਪਰ ਹੋਏ ਜਾਨਲੇਵਾ ਹਮਲੇ ਦਾ ਬਦਲਾ ਲੈਣ ਦੀ ਖ਼ਾਤਰ ਲਾਲੀ ਉਪਰ ਇਹ ਹਮਲਾ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਲਾਲੀ ਉਪਰ ਵੱਖ-ਵੱਖ ਥਾਣਿਆਂ ਵਿੱਚ ਅੱਠ ਦੇ ਕਰੀਬ ਸੰਗੀਨ ਅਪਰਾਧਿਕ ਮਾਮਲੇ ਦਰਜ ਸਨ। ਉਹ ਕਾਂਰਗਸ ਪਾਰਟੀ ਦੇ ਆਗੂਆਂ ਦਾ ਕਾਫ਼ੀ ਨਜ਼ਦੀਕੀ ਸਾਥੀ ਸੀ। ਪਾਰਟੀ ਵੱਲੋਂ ਉਸ ਨੂੰ ਛਾਉਣੀ ਇਲਾਕੇ ਦਾ ਪ੍ਰਧਾਨ ਨਾਮਜ਼ਦ ਕੀਤਾ ਗਿਆ ਸੀ। ਲਾਲੀ ਸਾਲ 2023 ਵਿੱਚ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਲਾਲੀ ਦੀ ਵਿਧਵਾ ਮਾਂ ਨੇ ਦੱਸਿਆ ਕਿ ਲਾਲੀ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ, ਜਿਸ ਕਰਕੇ ਉਹ ਪਿਛਲੇ ਇੱਕ ਸਾਲ ਤੋਂ ਘਰ ਨਹੀਂ ਆ ਰਿਹਾ ਸੀ। ਲਾਲੀ ਨੇ ਪੁਲੀਸ ਪ੍ਰੋਟੈਕਸ਼ਨ ਲੈਣ ਲਈ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ। ਲਾਲੀ ਨੂੰ ਦੋ ਗੰਨਮੈਨ ਦੇਣ ਦੇ ਹੁਕਮ ਵੀ ਜਾਰੀ ਹੋ ਚੁੱਕੇ ਸਨ ਪਰ ਸਥਾਨਕ ਪੁਲੀਸ ਵੱਲੋਂ ਉਸ ਨੂੰ ਕੋਈ ਗੰਨਮੈਨ ਨਹੀਂ ਦਿੱਤਾ ਗਿਆ। ਜਿਸ ਦੇ ਨਤੀਜੇ ਵਜੋਂ ਹਮਲਾਵਰ ਉਸਦਾ ਕਤਲ ਕਰਨ ਵਿੱਚ ਕਾਮਯਾਬ ਹੋ ਗਏ। ਲਾਲੀ ਦੀ ਮਾਂ ਨੇ ਇਸ ਕਤਲ ਦੇ ਪਿੱਛੇ ਪੁਲੀਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਉਧਰ ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਐੱਸਪੀ (ਜਾਂਚ) ਰਣਧੀਰ ਕੁਮਾਰ ਨੇ ਕਿਹਾ ਕਿ ਲਲਿਤ ਦੇ ਬਿਆਨਾਂ ’ਤੇ ਪੁਲੀਸ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੰਨਾ, ਸਲੀਮ ਅਤੇ ਅਜੈ ਜੋਸ਼ੀ ਦੇ ਖ਼ਿਲਾਫ਼ ਕੇਸ ਦਰਜ ਕਰ ਚੁੱਕੀ ਹੈ। ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਕਾਤਲਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Author Image

Advertisement
Advertisement
×