ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾਂਦੇ ਕਾਂਗਰਸੀ ਪੁਲੀਸ ਨੇ ਹਿਰਾਸਤ ਵਿੱਚ ਲਏ

07:06 AM Jul 04, 2024 IST
ਸਿਰਸਾ ਵਿਚ ਕਾਂਗਰਸੀ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਦੀ ਹੋਈ ਪੁਲੀਸ। -ਫੋਟੋ: ਪੰਜਾਬੀ ਟ੍ਰਿਬਿਊਨ

ਪ੍ਰਭੂ ਦਿਆਲ
ਸਿਰਸਾ, 3 ਜੁਲਾਈ
ਸ਼ਹਿਰ ਦੀ ਮਾੜੀ ਸੀਵਰੇਜ ਵਿਵਸਥਾ, ਭ੍ਰਿਸ਼ਟਾਚਾਰ, ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਹੋਰ ਕਈ ਜਨਤਕ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾਂਦੇ ਕਾਂਗਰਸੀਆਂ ਨੂੰ ਪੁਲੀਸ ਨੇ ਰਾਹ ’ਚ ਡੱਕ ਲਿਆ। ਕਾਂਗਰਸੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਨੂੰ ਮਿਲਣ ਲਈ ਬਜ਼ਿੱਦ ਰਹੇ ਤਾਂ ਪੁਲੀਸ ਨੇ ਕਈ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਾਂਗਰਸੀ ਆਗੂ ਤੇ ਵਰਕਰ ਕਾਂਗਰਸ ਦੇ ਸੂਬਾਈ ਨੁਮਾਇੰਦੇ ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਪੰਡਿਤ ਹੁਸ਼ਿਆਰੀ ਲਾਲ ਸ਼ਰਮਾ ਦੇ ਦਫ਼ਤਰ ’ਚ ਇਕੱਠੇ ਹੋਏ ਜਿਥੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਮਗਰੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਬਣਾਇਆ। ਕਾਂਗਰਸੀ ਆਗੂ ਜਦੋਂ ਸ਼ਹਿਰ ਦੀਆਂ ਜਨਤਕ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਮਿਲਣ ਲਈ ਨਿਕਲੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਪਰਸ਼ੂ ਰਾਮ ਚੌਕ ਨੇੜੇ ਰੋਕ ਲਿਆ। ਕਾਫੀ ਦੇਰ ਤੱਕ ਕਾਂਗਰਸੀ ਆਗੂ ਤੇ ਵਰਕਰ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਅੜੇ ਰਹੇ ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਬਾਅਦ ਵਿੱਚ ਪੁਲੀਸ ਨੇ ਸੈਂਕੜੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਕਾਂਗਰਸੀ ਆਗੂ ਰਾਜ ਕੁਮਾਰ ਸ਼ਰਮਾ, ਡਾ. ਸੁਭਾਸ਼ ਜੋਧਪੁਰੀਆ ਨੇ ਕਿਹਾ ਕਿ ਭਾਜਪਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਿਤ ਹੋਈ ਹੈ। ਲੋਕਾਂ ਨੂੰ ਜਿਥੇ ਪੀਣ ਲਈ ਸਾਫ ਪਾਣੀ ਮੁੱਹਈਆ ਨਹੀਂ ਹੋ ਰਿਹਾ ਉਥੇ ਹੀ ਸੀਵਰੇਜ ਵਿਵਸਥਾ ਦਾ ਬੇੜਾ ਗਰਕ ਹੋ ਚੁੱਕਾ ਹੈ। ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਲੋਕ ਦੁੱਖੀ ਹੋ ਚੁੱਕੇ ਹਨ। ਸਿੰਚਾਈ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ। ਸ਼ਹਿਰ ਦੀ ਸਫਾਈ ਵਿਵਸਥਾ ਦੀਵਾਲੀਆ ਹੋ ਚੁੱਕੀ ਹੈ। ਨਗਰ ਕੌਸਲ ’ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਜਦੋਂਕਿ ਭਾਜਪਾ ਸਰਕਾਰ ਭ੍ਰਿਸ਼ਟਾਚਾਰ ਖ਼ਤਮ ਕਰਨ ਦੀਆਂ ਟਾਹਰਾਂ ਮਾਰ ਰਹੀ ਹੈ।

Advertisement

Advertisement