ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
06:16 AM Sep 19, 2024 IST
Advertisement
ਰੂਪਨਗਰ: ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵੱਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਣੀ ਤੇ ਹਰਭਾਗ ਸਿੰਘ ਦੀ ਅਗਵਾਈ ਅਧੀਨ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਭਾਜਪਾ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸ੍ਰੀ ਬਿੱਟੂ ਵੱਲੋਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੀ ਨਿਖੇਧੀ ਕਰਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਗੁਰਿੰਦਰ ਪਾਲ ਸਿੰਘ ਬਿੱਲਾ, ਸੁਖਦੇਵ ਸਿੰਘ ਬੁਲਾਰਾ ਪੰਜਾਬ ਕਾਂਗਰਸ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਸੀਨੀਅਰ ਆਗੂ ਅਮਰਜੀਤ ਸਿੰਘ ਭੁੱਲਰ, ਰਾਜੇਸ਼ਵਰ ਲਾਲੀ, ਸੁਖਵਿੰਦਰ ਸਿੰਘ ਬਿੰਦਰਖ, ਪੋਮੀ ਸੋਨੀ, ਭੁਪਿੰਦਰ ਸਿੰਘ ਰੈਲੋਂ, ਦੀਪਕ ਪੁਰਖਾਲੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement