ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੁਤਰਾਣਾ ਦੇ ਕਾਂਗਰਸੀਆਂ ਨੇ ਡਾਕਟਰ ਗਾਂਧੀ ਦੀ ਜਿੱਤ ਦੇ ਜਸ਼ਨ ਮਨਾਏ

09:43 AM Jun 05, 2024 IST
ਪਾਤੜਾਂ ਵਿੱਚ ਡਾ. ਧਰਮਵੀਰ ਗਾਂਧੀ ਦੀ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਕਾਂਗਰਸੀ ਵਰਕਰ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 4 ਜੂਨ
ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਦੀ ਸ਼ਾਨਦਾਰ ਜਿੱਤ ਨੂੰ ਲੈ ਕੇ ਹਲਕਾ ਸ਼ੁਤਰਾਣਾ ਦੇ ਕਾਂਗਰਸੀਆਂ ਨੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਵਿੱਚ ਜਿੱਤ ਦੇ ਜਸ਼ਨ ਮਨਾਏ ਹਨ। ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ’ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਢੋਲ ਦੇ ਡਗੇ ਉੱਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਂਗਰਸੀਆਂ ਨੇ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ। ‌
ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਨੇ ਕਿਹਾ ਕਿ ਡਾਕਟਰ ਧਰਮਵੀਰ ਗਾਂਧੀ ਦੀ ਜਿੱਤ ਨਾ ਸਿਰਫ ਇਮਾਨਦਾਰੀ ਅਤੇ ਲੋਕਤੰਤਰ ਦੀ ਜਿੱਤ ਹੈ, ਸਗੋਂ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਨਕਾਰ ਕੇ ਸਿਆਸਤ ਤੋਂ ਬਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਲਕਾ ਪਟਿਆਲਾ ਵਿੱਚ ਤਿੰਨ ਧਿਰੀ ਕਾਂਟੇ ਦੀ ਟੱਕਰ ਬਣੀ ਰਹੀ ਪਰ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਨਕਾਰਿਆ ਹੈ। ਚਾਰ ਵਾਰ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਹਲਕੇ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰ ਕੇ ਸੱਤਾ ਦੇ ਲਾਲਚ ਵਿੱਚ ਭਾਜਪਾ ਵੱਲ ਮੂੰਹ ਕਰ ਲਿਆ।

Advertisement

Advertisement
Advertisement