For the best experience, open
https://m.punjabitribuneonline.com
on your mobile browser.
Advertisement

ਕੁਰਾਲੀ ਦੀ ਬਹੁ-ਚਰਚਿਤ ਸਿੰਘਪੁਰਾ ਸੜਕ ਦਾ ਨਿਰਮਾਣ ਸ਼ੁਰੂ

07:43 AM Mar 10, 2024 IST
ਕੁਰਾਲੀ ਦੀ ਬਹੁ ਚਰਚਿਤ ਸਿੰਘਪੁਰਾ ਸੜਕ ਦਾ ਨਿਰਮਾਣ ਸ਼ੁਰੂ
ਜੋਧਾ ਸਿੰਘ ਮਾਨ ਅਤੇ ਹੋਰ ਸਿੰਘਪੁਰਾ ਰੋਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ।
Advertisement

ਮਿਹਰ ਸਿੰਘ
ਕੁਰਾਲੀ, 9 ਮਾਰਚ
ਸ਼ਹਿਰ ਦੀ ਬਹੁ-ਚਰਚਿਤ ਸਿੰਘਪੁਰਾ ਰੋਡ ਦੇ ਨਵੇਂ ਸਿਰੇ ਤੋਂ ਨਿਰਮਾਣ ਦਾ ਕੰਮ ਅੱਜ ਸ਼ੁਰੂ ਹੋਇਆ। ਸੜਕ ਦੇ ਨਿਰਮਾਣ ਦੇ ਕੰਮ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਨੇ ਕੀਤਾ। ਸ਼ਹਿਰ ਦੀਆਂ ਕਈ ਕਲੋਨੀਆਂ ਅਤੇ ਕਈ ਪਿੰਡਾਂ ਨੂੰ ਜੋੜਨ ਵਾਲੀ ਇਸ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਖਸਤਾ ਬਣੀ ਹੋਈ ਸੀ। ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਟੱਕ ਲਗਾ ਦੇ ਸੜਕ ਦਾ ਨਿਰਮਾਣ ਸ਼ੁਰੂ ਕਰਵਾਉਂਦਿਆਂ ਜੋਧਾ ਸਿੰਘ ਮਾਨ ਨੇ ਕਿਹਾ ਕਿ ਸ਼ਹਿਰ ਦੀ ਹੱਦ ਅੰਦਰ ਪੈਂਦੇ ਕਰੀਬ ਇੱਕ ਕਿਲੋਮੀਟਰ ਹਿੱਸੇ ਦੇ ਨਿਰਮਾਣ ’ਤੇ ਕੌਂਸਲ ਵੱਲੋਂ 25 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ, ਕੌਂਸਲਰ ਬਹਾਦਰ ਸਿੰਘ ਓਕੇ, ਕੌਂਸਲਰ ਨੰਦੀ ਪਾਲ ਬਾਂਸਲ, ਕੌਂਸਲਰ ਖੁਸ਼ਬੀਰ ਸਿੰਘ ਅਤੇ ਡਾ. ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੜਕ ਬਣਨ ਨਾਲ ਸ਼ਹਿਰ ਸਮੇਤ ਕਈ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।
ਕੌਂਸਲਰ ਬਹਾਦਰ ਸਿੰਘ ਓਕੇ ਤੇ ਹੋਰਨਾਂ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਸੜਕ ਕਾਰਨ ਸੜਕ ਬਣਾਉਣ ਵਿੱਚ ਕਾਫੀ ਦਿੱਕਤਾਂ ਆ ਰਹੀਆਂ ਸਨ ਪਰ ਸਰਕਾਰ ਨੇ ਕਰੀਬ ਇੱਕ ਕਿਲੋਮੀਟਰ ਸੜਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਕੌਂਸਲ ਨੂੰ ਸੌਂਪ ਦਿੱਤੀ ਹੈ। ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਸੜਕ ਲਈ ਫੰਡ ਅਤੇ ਵਿਭਾਗੀ ਪ੍ਰਵਾਨਗੀ ਮਿਲ ਚੁੱਕੀ ਹੈ ਅਤੇ ਇਸ ਸੜਕ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।

Advertisement

Advertisement
Author Image

Advertisement
Advertisement
×