For the best experience, open
https://m.punjabitribuneonline.com
on your mobile browser.
Advertisement

ਲੋੜਵੰਦ ਔਰਤ ਦੇ ਮਕਾਨ ਦੀ ਉਸਾਰੀ ਸ਼ੁਰੂ

09:00 AM Mar 21, 2024 IST
ਲੋੜਵੰਦ ਔਰਤ ਦੇ ਮਕਾਨ ਦੀ ਉਸਾਰੀ ਸ਼ੁਰੂ
ਹੁਸੈਨਪੁਰ ਮਕਾਨ ਦੀ ਉਸਾਰੀ ਸ਼ੁਰੂ ਕਰਵਾਉਂਦੇ ਹੋਏ ਟਰੱਸਟ ਦੇ ਮੈਂਬਰ।
Advertisement

ਰੂਪਨਗਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਹੁਸੈਨਪੁਰ ਵਿਖੇ ਇੱਕ ਲੋੜਵੰਦ ਔਰਤ ਪ੍ਰੀਤਮ ਕੌਰ ਦੇ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਟਰੱਸਟ ਦੇ ਪ੍ਰਧਾਨ ਡਾ. ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਰੂਪਨਗਰ ਇਕਾਈ ਦੇ ਪ੍ਰਧਾਨ ਜੇ.ਕੇ. ਜੱਗੀ ਦੀ ਦੇਖ-ਰੇਖ ਅਧੀਨ ਇਸ ਮਕਾਨ ਦੀ ਉਸਾਰੀ ਦੀ ਸ਼ੁਰੂਆਤ ਡੀਐੱਸਪੀ ਮਨਵੀਰ ਸਿੰਘ ਬਾਜਵਾ ਵੱਲੋਂ ਕਰਵਾਈ ਗਈ। ਜੇ.ਕੇ. ਜੱਗੀ ਨੇ ਦੱਸਿਆ ਕਿ ਇਸ ਪਰਿਵਾਰ ਦੇ ਮਕਾਨ ਦੀ ਹਾਲਤ ਬੇਹੱਦ ਜ਼ਿਆਦਾ ਖਸਤਾ ਹੋ ਚੁੱਕੀ ਸੀ ਅਤੇ ਅੱਧੇ ਮਕਾਨ ਦੀ ਛੱਤ ਡਿੱਗ ਚੁੱਕੀ ਸੀ ਤੇ ਆਰਥਿਕ ਤੰਗੀ ਕਾਰਨ ਪਰਿਵਾਰ ਖੁਦ ਮਕਾਨ ਬਣਾਉਣ ਤੋਂ ਅਸਮਰੱਥ ਸੀ। ਇਸ ਮੌਕੇ ਅਸ਼ਵਨੀ ਖੰਨਾ, ਮਦਨ ਮੋਹਨ ਗੁਪਤਾ, ਜੀ.ਐੱਸ. ਉਬਰਾਏ, ਸੁਖਦੇਵ ਸ਼ਰਮਾ, ਜਗਜੀਤ ਸਿੰਘ, ਮਲਕੀਤ ਸਿੰਘ, ਕੇਵਲ ਸਿੰਘ ਫੌਜ਼ੀ, ਰਾਮਿੰਦਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×