For the best experience, open
https://m.punjabitribuneonline.com
on your mobile browser.
Advertisement

ਠੇਕਾ ਮੁਲਾਜ਼ਮਾਂ ਨੇ ਐੱਸਐੱਚਓ ਦੀ ਅਰਥੀ ਫੂਕੀ

08:43 AM Apr 12, 2024 IST
ਠੇਕਾ ਮੁਲਾਜ਼ਮਾਂ ਨੇ ਐੱਸਐੱਚਓ ਦੀ ਅਰਥੀ ਫੂਕੀ
ਪਾਤੜਾਂ ਵਿੱਚ ਮੁਜ਼ਾਹਰਾ ਕਰਦੇ ਹੋਏ ਜਲ ਸਪਲਾਈ ਠੇਕਾ ਕਾਮੇ।‌
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 11 ਅਪਰੈਲ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਉਲੀਕੇ ਹੋਏ ਸੰਘਰਸ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਜਮਾਲਪੁਰ ਦੇ ਐੱਸਐੱਚਓ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੂੰ ਪ੍ਰੇਸ਼ਾਨ ਕਰਨ ਦੇ ਰੋਸ ਵਜੋਂ ਜਥੇਬੰਦੀ ਦੀ ਬ੍ਰਾਂਚ ਪਾਤੜਾਂ ਨੇ ਉਕਤ ਥਾਣਾ ਮੁਖੀ ਦੀ ਅਰਥੀ ਫੂਕੀ ਅਤੇ ਨਾਅਰੇਬਾਜ਼ੀ ਕੀਤੀ।
ਜਥੇਬੰਦੀ ਦੇ ਆਗੂ ਲਖਵਿੰਦਰ ਸਿੰਘ ਅਤੇ ਸੁੱਖਾ ਸਿੰਘ ਨੇ ਕਿਹਾ ਕਿ ਬੁੱਢੇਵਾਲ ਉਤੇ ਗੈਰ-ਜ਼ਮਾਨਤੀ ਧਾਰਾਵਾਂ ਲਗਾ ਕੇ ਚੋਣਾਂ ਦੇ ਸਮੇਂ ਜੇਲ੍ਹ ਵਿੱਚ ਧੱਕਣ ਦੀ ਗੱਲ ਕੀਤੀ ਜਾ ਰਹੀ ਹੈ।
ਉਨ੍ਹਾਂ ਥਾਣਾ ਜਮਾਲਪੁਰ ਦੇ ਐੱਸਐੱਚਓ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਕੁਲਦੀਪ ਸਿੰਘ ਬੁੱਢੇਵਾਲ ਦੇ ਘਰ ਜਾ ਕੇ ਉਸ ਦੇ ਪਰਿਵਾਰ ਦੇ ਮੈਂਬਰ ਨਾਲ ਭੱਦੀ ਸ਼ਬਦਾਵਲੀ ਵਰਤੀ, ਘਰ ਦੀ ਚੈਕਿੰਗ ਕੀਤੀ ਅਤੇ ਥਾਣੇ ਪੇਸ਼ ਕਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲੀਸ ਧੱਕੇਸ਼ਾਹੀਆਂ ਦੇ ਵਿਰੋਧ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਨ ਲਈ ਇਕ ਵਾਰ ਵੀ ਮੀਟਿੰਗ ਨਹੀ ਕੀਤੀ ਅਤੇ ਨਾ ਹੀ ਮੰਗਾਂ ਦਾ ਹੱਲ ਕੀਤੀਆਂ ਹਨ ਸਗੋਂ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆ ਜਾ ਰਹੀਆਂ ਹਨ।

Advertisement

Advertisement
Author Image

Advertisement
Advertisement
×