ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਠੇਕਾ ਮੁਲਾਜ਼ਮਾਂ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

08:00 AM Jul 23, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਜੁਲਾਈ
ਇੱਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ‘ਆਪ’ ਸਰਕਾਰ ਦੀ ਵਾਅਦਾਖਿਲਾਫ਼ੀ ਦੇ ਵਿਰੋਧ ਵਜੋਂ ਦਲਵੀਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਦੀਪ ਸਿੰਘ ਅਤੇ ਗੁਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਸਮੂਹ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ’ਚ ਮਰਜ਼ ਕਰ ਕੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਢਾਈ ਸਾਲ ਬੀਤ ਜਾਣ ’ਤੇ ਵੀ ਇਹ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਲਾਰੇ ਲੱਪਿਆਂ ਵਿੱਚ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਤਾਇਨਾਤ ਕਾਮੇ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਨੇ ਵਿਸ਼ਵ ਵਪਾਰ ਸੰਸਥਾ ਦੇ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗਾਂ ਦੇ ਕਾਮੇ ਤਜ਼ਰਬੇ ਦੇ ਆਧਾਰ ’ਤੇ ਪੱਕੇ ਕੀਤੇ ਜਾਣ, ਮਹਿੰਗਾਈ ਅਨੁਸਾਰ ਠੇਕਾ ਮੁਲਾਜ਼ਮਾਂ ਦੀ ਤਨਖਾਹ ਘੱਟੋ-ਘੱਟ 30 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ, ਵਿਭਾਗਾਂ ਵਿੱਚ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਆਗੂਆਂ ਤੇ ਵਰਕਰਾਂ ’ਤੇ ਕਰਵਾਏ ਝੂਠੇ ਪਰਚੇ ਰੱਦ ਕੀਤੇ ਜਾਣ।

Advertisement

Advertisement
Advertisement