For the best experience, open
https://m.punjabitribuneonline.com
on your mobile browser.
Advertisement

ਠੇਕਾ ਮੁਲਾਜ਼ਮਾਂ ਨੇ ਐੱਸਐੱਚਓ ਦਾ ਪੁਤਲਾ ਫੂਕਿਆ

10:05 AM Apr 13, 2024 IST
ਠੇਕਾ ਮੁਲਾਜ਼ਮਾਂ ਨੇ ਐੱਸਐੱਚਓ ਦਾ ਪੁਤਲਾ ਫੂਕਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਭੁੱਚੋ ਮੰਡੀ, 12 ਅਪਰੈਲ
ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਤੇ ਜਮਾਲਪੁਰ (ਲੁਧਿਆਣਾ) ਪੁਲੀਸ ਸਟੇਸ਼ਨ ਦੇ ਐੱਸਐੱਚਓ ਨਵਦੀਪ ਸਿੰਘ ਦਾ ਪੁਤਲਾ ਫੂਕਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ ਆਦਿ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਅੱਜ ਦਾ ਇਹ ਅਰਥੀ ਫੂਕ ਪ੍ਰਦਰਸ਼ਨ ਪਿਛਲੇ ਦਿਨੀਂ ਜਮਾਲਪੁਰ ਪੁਲੀਸ ਸਟੇਸ਼ਨ ਦੇ ਐੱਸਐੱਚਓ ਨਵਦੀਪ ਸਿੰਘ ਵੱਲੋਂ ਮੋਰਚੇ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ ਅਤੇ ਉਸ ਦੇ ਪਰਿਵਾਰ ਨੂੰ ਵਾਰ-ਵਾਰ ਘਰ ਜਾ ਕੇ ਗ਼ੈਰ-ਜ਼ਮਾਨਤੀ ਵਾਰੰਟਾਂ ਦੇ ਆਧਾਰ ’ਤੇ ਜੇਲ੍ਹ ਵਿੱਚ ਡੱਕਣ ਦੀਆਂ ਧਮਕੀਆਂ ਦੇਣ ਖਿਲਾਫ਼ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਇ ਪੁਲੀਸ ਦੇ ਜ਼ੋਰ ’ਤੇ ਉਨ੍ਹਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਚੋਣ ਵਾਅਦਾ ਕਰ ਕੇ ਸੱਤਾ ਵਿੱਚ ਆਈ ‘ਆਪ’ ਵੀ ਪਹਿਲੀਆਂ ਸਰਕਾਰਾਂ ਵਾਂਗ ਲਾਰੇ ਲਗਾ ਰਹੀ ਹੈ। ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ 20 ਵਾਰ ਦਿੱਤੇ ਲਿਖਤੀ ਭਰੋਸੇ ਦਿੱਤੇ ਗਏ, ਪਰ ਹਾਲੇ ਤੱਕ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਤੋਂ ਚੋਣ ਪ੍ਰਚਾਰ ਸਮੇਂ ਆਪਣੀਆਂ ਮੰਗਾਂ ਸਬੰਧੀ ਸਵਾਲ ਕਰਨ ਦਾ ਸੰਘਰਸ਼ ਉਲੀਕਿਆ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×