ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮ ਸੰਘਰਸ਼ ਦੇ ਰੌਂਅ ’ਚ
ਪੱਤਰ ਪ੍ਰੇਰਕ
ਦੇਵੀਗੜ੍ਹ, 17 ਨਵੰਬਰ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਬ੍ਰਾਂਚ ਆਗੂ ਮੱਘਰ ਸਿੰਘ ਪਰੋੜ੍ਹ, ਗੁਰਜੀਤ ਸਿੰਘ ਮਾੜੂ, ਨਰਿੰਦਰ ਸਿੰਘ, ਹਰਿੰਦਰ ਸਿੰਘ ਅਤੇ ਰਮੇਸ਼ ਸਿੰਘ ਆਦਿ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਦੇ ਲੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ਵਿੱਚ ਮਰਜ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜ਼ਲ ਨੂੰ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿੱਚ ਕਿਰਤ ਕਾਨੂੰਨ ਦੇ ਅਧੀਨ ਵਧੀਆ ਉਜਰਤਾਂ ਮੁਤਾਬਕ ਤਨਖਾਹ ’ਚ ਵਾਧਾ ਕਰਨ, ਈਪੀਐੱਫ, ਈਐੱਸਆਈ ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿੱਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਵਿਧਾਨ ਸਭਾ ਹਲਕੇ ਸਾਹਨੇਵਾਲਾ ਜ਼ਿਲ੍ਹਾ ਲੁਧਿਆਣਾ ਵਿੱਚ ਜਥੇਬੰਦੀ ਵੱਲੋਂ ਮਿਤੀ 24 ਨਵੰਬਰ 2024 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਜ਼ਿਲ੍ਹਾ ਅਤੇ ਬ੍ਰਾਂਚ ਪੱਧਰ ਦੇ ਵਰਕਰ ਪਰਿਵਾਰਾਂ, ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚਣਗੇ।