ਠੇਕਾ ਮੁਲਾਜ਼ਮ ਭਲਕੇ ਲਾਉਣਗੇੇ ਪਟਿਆਲਾ ਵਿੱਚ ਮੋਰਚਾ
06:29 PM Jun 23, 2023 IST
ਪੱਤਰ ਪ੍ਰੇਰਕ
Advertisement
ਭੁੱਚੋ ਮੰਡੀ, 11 ਜੂਨ
ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਲਹਿਰਾ ਮੁਹੱਬਤ ਵੱਲੋਂ ਥਰਮਲ ਦੇ ਕੋਲ ਪਲਾਂਟ ਵਿੱਚ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕੌਮ ਐਂਡ ਟਰਾਂਸਕੋ ਕੰਟਰੈਕਚੂਅਲ ਵਰਕਰਜ਼ (ਪੰਜਾਬ) ਦੇ ਬੈਨਰ ਹੇਠ ਪਾਵਰਕੌਮ ਅਤੇ ਟਰਾਂਸਕੋ ਦੇ ਸਮੁੱਚੇ ਆਊਟਸੋਰਸਡ ਠੇਕਾ ਮੁਲਾਜ਼ਮ ਨੂੰ ਵਿਭਾਗਾਂ ਵਿੱਚ ਪੱਕੇ ਕਰਨ ਸਣੇ ਹੋਰਨਾਂ ਮੰਗਾਂ ਦੀ ਪੂਰਤੀ ਲਈ ਠੇਕਾ ਮੁਲਾਜ਼ਮਾਂ ਵੱਲੋਂ 13 ਜੂਨ ਨੂੰ ਪਟਿਆਲਾ ਵਿੱਚ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਲਗਾਏ ਜਾਣ ਵਾਲੇ ਮੋਰਚੇ ਦੀ ਤਿਆਰੀ ਵਜੋਂ ਮੀਟਿੰਗ ਕੀਤੀ ਗਈ। ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ ਅਤੇ ਬਾਦਲ ਸਿੰਘ ਭੁੱਲਰ ਨੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪਰਿਵਾਰਾਂ ਇਸ ਮੋਰਚੇ ਵਿੱਚ ਸ਼ਾਮਲ ਹੋਣ ਅਤੇ ਭਰਾਤਰੀ ਜਥੇਬੰਦੀਆਂ ਨੂੰ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕੀਤੀ।
Advertisement
Advertisement