For the best experience, open
https://m.punjabitribuneonline.com
on your mobile browser.
Advertisement

ਠੇਕੇ ਦੇ ਕਰਿੰਦੇ ਨੇ ਫਾਹਾ ਲਿਆ

06:41 AM Sep 01, 2024 IST
ਠੇਕੇ ਦੇ ਕਰਿੰਦੇ ਨੇ ਫਾਹਾ ਲਿਆ
Advertisement

ਪੱਤਰ ਪ੍ਰੇਰਕ
ਬਨੂੜ, 31 ਅਗਸਤ
ਥਾਣਾ ਬਨੂੜ ਅਧੀਨ ਪੈਂਦੇ ਪਿੰਡ ਜੰਗਪੁਰਾ ਤੋਂ ਜਾਂਸਲੀ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਸ਼ਰਾਬ ਦੇ ਠੇਕੇ ਦੇ ਕਰਿੰਦੇ ਨੇ ਠੇਕੇ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਬਨੂੜ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਸ਼ਰਾਬ ਦੇ ਠੇਕੇ ਦੇ ਕਰਿੰਦੇ ਸਚਿਨ ਕੁਮਾਰ (22) ਨੇ ਸ਼ਰਾਬ ਦੇ ਠੇਕੇ ਦੇ ਅੰਦਰ ਫਾਹਾ ਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਜਦੋਂ ਜਾਂਚ ਅਧਿਕਾਰੀ ਐਸਆਈ ਰਾਮ ਕਿਸ਼ਨ ਸਣੇ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਸ਼ਰਾਬ ਦੇ ਠੇਕੇ ਦਾ ਕਰਿੰਦਾ ਕਿਸੇ ਕੱਪੜੇ ਨਾਲ ਫਾਹਾ ਲੈ ਕੇ ਲਟਕਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਣ ਉਪਰੰਤ ਏਪੀ ਜੈਨ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement
Advertisement
Author Image

Advertisement