ਪਦਮਸ੍ਰੀ ਰਤਨ ਸਿੰਘ ਜੱਗੀ ਦੇ ਯੋਗਦਾਨ ਨੂੰ ਕੀਤਾ ਯਾਦ
05:42 AM Jun 05, 2025 IST
ਪੱਤਰ ਪ੍ਰੇਰਕ
Advertisement
ਅੰਮ੍ਰਿਤਸਰ, 4 ਜੂਨ
ਚੀਫ਼ ਖ਼ਾਲਸਾ ਦੀਵਾਨ ਨੇ ਸਾਹਿਤਕਾਰ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾ ਕਰਦਿਆਂ ਉਨ੍ਹਾਂ ਵੱਲੋਂ ਸਾਹਿਤ ਜਗਤ ਨੂੰ ਦਿੱਤੇ ਵੱਡਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ। ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬੀ ਅਤੇ ਹਿੰਦੀ ਸਾਹਿਤ ਵਿਚ ਨਿਵੇਕਲੀ ਪਛਾਣ ਬਣਾਉਣ ਵਾਲੇ ਡਾ. ਰਤਨ ਸਿੰਘ ਜੱਗੀ ਦਾ ਸਦੀਵੀਂ ਵਿਛੋੜਾ ਦੇ ਜਾਣਾ ਸਾਹਿਤਕ, ਅਕਾਦਮਿਕ ਅਤੇ ਧਾਰਮਿਕ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਡਾ.ਜੱਗੀ ਆਪਣੀਆਂ ਲਿਖਤਾਂ ਦੇ ਰੂਪ ਵਿਚ ਸਾਹਿਤ ਦਾ ਇਕ ਅਨਮੋਲ ਖਜ਼ਾਨਾ ਛੱਡ ਗਏ ਹਨ, ਜੋ ਆਉਣ ਵਾਲੀਆ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।
Advertisement
Advertisement