ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਾਲਮੇਲ ਕਮੇਟੀ ਨੇ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

09:15 AM Aug 25, 2024 IST
ਬਾਇਓ ਗੈਸ ਪਲਾਂਟ ਬੰਦ ਕਰਾਉਣ ਵਾਲੀ ਕਮੇਟੀ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੰਦੇ ਹੋਏ। -ਫੋਟੋ: ਭੰਗੂ

ਪੱਤਰ ਪ੍ਰੇਰਕ
ਭੋਗਪੁਰ, 24 ਅਗਸਤ
ਸੀਐੱਨਜੀ ਬਾਇਓ ਗੈਸ ਪਲਾਂਟ ਲੱਗਣ ਵਿਰੁੱਧ ਬਣੀ 51 ਮੈਂਬਰੀ ਤਾਲਮੇਲ ਕਮੇਟੀ ਨੇ ਰਾਜ ਕੁਮਾਰ ਰਾਜਾ ਅਤੇ ਹਰਵਿੰਦਰ ਸਿੰਘ ਡੱਲੀ (ਸਾਬਕਾ ਐੱਸਐੱਸਪੀ) ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੂੰ ਮੰਗ ਪੱਤਰ ਸੌਂਪਿਆ।
ਪੱਤਰ ਰਾਹੀਂ ਮੰਗ ਕੀਤੀ ਗਈ ਕਿ ਸਰਕਾਰ ਨਿੱਜੀ ਕੰਪਨੀ ਵੱਲੋਂ ਸਹਿਕਾਰੀ ਖੰਡ ਮਿੱਲ ਭੋਗਪੁਰ ਨੇੜੇ ਸੰਘਣੀ ਆਬਾਦੀ ਵਿੱਚ ਲਗਾਏ ਜਾ ਰਹੇ ਪਲਾਂਟ ਨੂੰ ਬੰਦ ਕਰਾਵੇ। ਉਨ੍ਹਾਂ ਨੇ ਮੰਤਰੀ ਨੂੰ ਪੰਜਾਬ ਵਿੱਚ ਵੱਖ ਵੱਖ ਜਗ੍ਹਾ ਵਿੱਚ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ।
ਪ੍ਰਧਾਨ ਰਾਜ ਕੁਮਾਰ ਰਾਜਾ ਅਤੇ ਹਰਵਿੰਦਰ ਸਿੰਘ ਡੱਲੀ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਜਿੱਥੇ ਬਾਇਓ ਗੈਸ ਪਲਾਂਟ ਲੱਗੇ ਹਨ, ਉੱਥੇ ਮੱਖੀਆਂ -ਮੱਛਰਾਂ, ਬਦਬੂ ਤੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਿਤ ਨਾਲ ਲੋਕ ਘਾਤਕ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭੋਗਪੁਰ ਸ਼ਹਿਰ ਦੇ ਸੰਘਣੀ ਆਬਾਦੀ ਵਿੱਚ ਬਾਇਓ ਗੈਸ ਪਲਾਂਟ ਨਹੀਂ ਲੱਗਣ ਦੇਣਗੇ ਭਾਵੇਂ ਕੋਈ ਕੁਰਬਾਨੀ ਦੇਣੀ ਪੈ ਜਾਵੇ।
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ 51 ਮੈਂਬਰੀ ਤਾਲਮੇਲ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਭੋਗਪੁਰ ਵਿੱਚ ਲੱਗ ਰਹੇ ਬਾਇਓ ਗੈਸ ਪਲਾਂਟ ਨੂੰ ਬੰਦ ਕਰਾਉਣ ਦਾ ਮੁੱਦਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕੋਈ ਵੀ ਅਜਿਹਾ ਕਦਮ ਨਹੀਂ ਚੁੱਕੇਗੀ ਜਿਸ ਨਾਲ ਭੋਗਪੁਰ ਵਾਸੀ ਲਈ ਖਤਰਾ ਬਣੇ।

Advertisement

Advertisement
Advertisement