ਨਿਗਮ ਵੱਲੋਂ 4.45 ਕਰੋੜ ਦੀ ਲਾਗਤ ਵਾਲੇ 47 ਵਿਕਾਸ ਕਾਰਜਾਂ ਨੂੰ ਮਨਜ਼ੂਰੀ
10:12 AM Nov 30, 2023 IST
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਨਵੰਬਰ
ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਇੱਥੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲੋਕ ਭਲਾਈ ਅਤੇ ਸ਼ਹਿਰੀ ਵਿਕਾਸ ਦੇ 4.45 ਕਰੋੜ ਦੀ ਲਾਗਤ ਵਾਲੇ 47 ਅਹਿਮ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ। ਖੇਡਾਂ ਅਤੇ ਸਰਗਰਮ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਵਿੱਚ ਮੇਅਰ ਨੇ ਸ਼ਹਿਰ ਵਿੱਚ ਪੰਜ ਨਵੇਂ ਬਾਸਕਟਬਾਲ ਕੋਰਟ ਬਣਾਉਣ ਦਾ ਐਲਾਨ ਕੀਤਾ। ਸੈਕਟਰ-56, ਫੇਜ਼-6 ਸਥਿਤ ਵਾਟਰ ਟਰੀਟਮੈਂਟ ਪਲਾਂਟ ਵਿੱਚ ਚਾਰਦੀਵਾਰੀ, ਜਿਸ ਵਿੱਚ ਮਿੱਟੀ ਭਰਨ, ਫੁੱਟਪਾਥ ਸ਼ਾਮਲ ਹਨ, ਦੇ ਨਿਰਮਾਣ ਲਈ ਪ੍ਰਵਾਨਗੀ ਦਿੱਤੀ ਗਈ। 32.61 ਲੱਖ ਰੁਪਏ ਦੇ ਪੈਚ ਵਰਕ ਨੂੰ ਹਰੀ ਝੰਡੀ ਦਿੱਤੀ ਗਈ।
Advertisement
Advertisement