For the best experience, open
https://m.punjabitribuneonline.com
on your mobile browser.
Advertisement

ਨਿਗਮ ਟੀਮ ਨੇ ਨਾਜਾਇਜ਼ ਕਬਜ਼ਿਆਂ ’ਤੇ ਬੁਲਡੋਜ਼ਰ ਚਲਾਇਆ

08:50 AM Mar 08, 2024 IST
ਨਿਗਮ ਟੀਮ ਨੇ ਨਾਜਾਇਜ਼ ਕਬਜ਼ਿਆਂ ’ਤੇ ਬੁਲਡੋਜ਼ਰ ਚਲਾਇਆ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੌਰਭ ਭਾਰਦਵਾਜ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਮਾਰਚ
ਦਿੱਲੀ ਨਗਰ ਨਿਗਮ ਦੀ ਟੀਮ ਨੇ ਸੈਂਟਰਲ ਜ਼ੋਨ ’ਚ ਗੈਰ-ਕਾਨੂੰਨੀ ਤੌਰ ’ਤੇ ਬਣਾਈਆਂ ਲਗਪਗ 30 ਜਾਇਦਾਦਾਂ ਨੂੰ ਸੀਲ ਕਰ ਦਿੱਤਾ ਤੇ ਦੱਖਣੀ ਜ਼ੋਨ ਦੀਆਂ ਕਈ ਜਾਇਦਾਦਾਂ ’ਤੇ ਬੁਲਡੋਜ਼ਰ ਵੀ ਚਲਾਏ। ਜਾਣਕਾਰੀ ਅਨੁਸਾਰ ਸੈਂਟਰਲ ਜ਼ੋਨ ਦੇ ਅਬੁਲ ਫਜ਼ਲ ਐਨਕਲੇਵ-1, ਜਾਮੀਆ ਨਗਰ ਦੇ ਸ਼ਾਹੀਨ ਬਾਗ, ਜ਼ਾਕਿਰ ਨਗਰ ਤੇ ਬਾਟਲਾ ਹਾਊਸ ਖੇਤਰ ’ਚ 30 ਜਾਇਦਾਦਾਂ ਨੂੰ ਸੀਲ ਕੀਤਾ ਗਿਆ। ਦਿੱਲੀ ਨਗਰ ਨਿਗਮ ਵੱਲੋਂ ਸੈਂਟਰਲ ਜ਼ੋਨ ਅਤੇ ਸਾਊਥ ਜ਼ੋਨ ’ਚ ਨਾਜਾਇਜ਼ ਉਸਾਰੀਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੈਂਟਰਲ ਜ਼ੋਨ ਵਿੱਚ ਨਾਜਾਇਜ਼ ਤੌਰ ’ਤੇ ਬਣੀਆਂ ਜਾਇਦਾਦਾਂ ਨੂੰ ਸੀਲ ਕੀਤਾ ਤੇ ਦੱਖਣੀ ਜ਼ੋਨ ਦੀਆਂ 7 ਜਾਇਦਾਦਾਂ ’ਤੇ ਬੁਲਡੋਜ਼ਰ ਵੀ ਚਲਾਏ ਗਏ। ਲੋਕਾਂ ਵੱਲੋਂ ਕੁੱਝ ਵਿਰੋਧ ਵੀ ਕੀਤਾ ਗਿਆ ਪਰ ਨਿਗਮ ਨੇ ਕਾਰਵਾਈ ਜਾਰੀ ਰੱਖੀ। ਨਗਰ ਨਿਗਮ ਦੀ ਟੀਮ ਨੇ ਹਾਲ ਹੀ ਵਿੱਚ ਕੇਂਦਰੀ ਅਤੇ ਦੱਖਣੀ ਜ਼ੋਨਾਂ ਵਿੱਚ ਕੁਝ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਸਨ, ਜਿਨ੍ਹਾਂ ਨੇ ਨਿਗਮ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਉਸ ’ਤੇ ਉਸਾਰੀਆਂ ਕੀਤੀਆਂ ਹਨ। ਨਿਗਮ ਦੀ ਟੀਮ ਵੱਡੀ ਗਿਣਤੀ ’ਚ ਪੁਲੀਸ ਫੋਰਸ ਸਮੇਤ ਮੌਕੇ ’ਤੇ ਪਹੁੰਚੀ ਤੇ ਸੈਂਟਰਲ ਜ਼ੋਨ ਵਿੱਚ ਅਬੁਲ ਫਜ਼ਲ ਐਨਕਲੇਵ-1, ਸ਼ਾਹੀਨ ਬਾਗ, ਜਾਮੀਆ ਨਗਰ, ਜ਼ਾਕਿਰ ਨਗਰ, ਬਾਟਲਾ ਹਾਊਸ ਖੇਤਰਾਂ ਵਿੱਚ ਕਰੀਬ 30 ਜਾਇਦਾਦਾਂ ਦਾ ਨਿਰੀਖਣ ਕੀਤਾ। ਕਈਆਂ ਜਾਇਦਾਦਾਂ ਨੂੰ ਸੀਲ ਕੀਤਾ। ਇਸ ਤੋਂ ਬਾਅਦ ਦੱਖਣੀ ਜ਼ੋਨ ਦੇ ਮਹਿਰੌਲੀ, ਫਤਿਹਪੁਰ ਬੇਰੀ ਅਤੇ ਵਸੰਤ ਕੁੰਜ ਖੇਤਰਾਂ ਵਿੱਚ ਨਾਜਾਇਜ਼ ਉਸਾਰੀਆਂ ’ਤੇ ਬੁਲਡੋਜ਼ਰ ਚਲਾਇਆ। ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀ ਟੀਮ ਨੇ ਉਕਤ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਬਾਰੇ ਸਬੰਧਤ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਤੇ ਜਗ੍ਹਾ ਖਾਲੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ, ਪਰ ਲੋਕਾਂ ਜਗ੍ਹਾ ਖਾਲੀ ਨਾ ਕਰਨ ’ਤੇ ਅੱਜ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

Advertisement

ਸ਼ਰਨਾਰਥੀਆਂ ਦੇ ਘਰ ਢਾਹੁਣ ਦੀ ਕੋਸ਼ਿਸ਼ ਕਰ ਰਹੀਆਂ ਨੇ ਕੇਂਦਰੀ ਏਜੰਸੀਆਂ: ਭਾਰਦਵਾਜ

ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਕੇਂਦਰ ਅਧੀਨ ਏਜੰਸੀਆਂ ਉੱਤਰੀ ਦਿੱਲੀ ਦੇ ਮਜਨੂੰ ਕਾ ਟਿੱਲਾ ਇਲਾਕੇ ਵਿੱਚ ਰਹਿੰਦੇ ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਦੇ ਘਰਾਂ ਨੂੰ ਢਾਹੁਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਰਦਵਾਜ ਨੇ ਕਿਹਾ ਕਿ ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਨੇ ਗੁਰਦੁਆਰਾ ਮਜਨੂੰ ਕਾ ਟਿਲਾ ਦੇ ਨੇੜੇ ਯਮੁਨਾ ਦੇ ਹੜ੍ਹ ਵਾਲੇ ਖੇਤਰ ਵਿੱਚ ਪਾਕਿਸਤਾਨ ਤੋਂ ਆਏ ਹਿੰਦੂ ਸ਼ਰਨਾਰਥੀਆਂ ਨੂੰ ਜਗ੍ਹਾ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਡੀਡੀਏ ਦੇ ਇੱਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਹ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤੋਂ ਬਾਅਦ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕਬਜ਼ਿਆਂ ਦੇ ਖਿਲਾਫ ਢਾਹੁਣ ਦੀ ਮੁਹਿੰਮ ਚਲਾਉਣ ਜਾ ਰਿਹਾ ਹੈ। ਭਾਰਦਵਾਜ ਨੇ ਕਿਹਾ ਕਿ ਐਨਜੀਟੀ ਨੇ ਮਜਨੂੰ ਕਾ ਟਿੱਲਾ ਗੁਰਦੁਆਰੇ ਦੇ ਨੇੜੇ ਝੁੱਗੀ-ਝੌਪੜੀ ਵਾਲਿਆਂ ਦੁਆਰਾ ਯਮੁਨਾ ਦੇ ਹੜ੍ਹ ਦੇ ਮੈਦਾਨ ਵਿੱਚ ਕੀਤੇ ਗਏ ਕਬਜ਼ੇ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ, ਡੀਡੀਏ ਅਤੇ ਦਿੱਲੀ ਸਰਕਾਰ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਡੀਡੀਏ ਜੋ ਕਿ ਸਿੱਧੇ ਦਿੱਲੀ ਦੇ ਉਪ ਰਾਜਪਾਲ ਦੇ ਅਧੀਨ ਹੈ, ਨੇ ਮਜਨੂੰ ਕਾ ਟਿੱਲਾ ਗੁਰਦੁਆਰੇ ਨੇੜੇ ਪਿਛਲੇ 13 ਸਾਲਾਂ ਤੋਂ ਰਹਿ ਰਹੇ ਪਾਕਿਸਤਾਨ ਤੋਂ ਆਏ ਹਿੰਦੂ ਸ਼ਰਨਾਰਥੀਆਂ ਦੇ ਮਕਾਨਾਂ ਨੂੰ ਢਾਹੁਣ ਲਈ ਨੋਟਿਸ ਜਾਰੀ ਕੀਤਾ ਹੈ। ਸੌਰਭ ਭਾਰਦਵਾਜ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਸਵਾਲ ਕੀਤਾ ਕਿ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਇਨ੍ਹਾਂ ਗਰੀਬ ਲੋਕਾਂ ਨਾਲ ਉਪ ਰਾਜਪਾਲ ਦੀ ਕੀ ਦੁਸ਼ਮਣੀ ਹੈ।

Advertisement
Author Image

sukhwinder singh

View all posts

Advertisement
Advertisement
×