ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਗਮ ਟੀਮ ਨੇ ਪੀਣ ਵਾਲੇ ਪਾਣੀ ਦੇ ਨਮੂਨੇ ਲਏ

10:09 AM Aug 20, 2024 IST
ਨਗਰ ਨਿਗਮ ਦੇ ਕਰਮਚਾਰੀ ਮੁਹੱਲਾ ਜਗੀਰਪੁਰਾ ਵਿੱਚ ਇਕ ਘਰ ’ਚੋਂ ਪਾਣੀ ਦਾ ਨਮੂਨਾ ਲੈਣ ਉਪਰੰਤ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਅਗਸਤ
ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਹਰ ਰੋਜ਼ ਵੱਖ-ਵੱਖ ਮੁਹੱਲਿਆਂ ਵਿੱਚ ਜਾ ਕੇ ਘਰਾਂ ਵਿੱਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਜਾ ਰਹੇ ਹਨ। ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਅਤੇ ਐਕਸੀਅਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਰਸਾਤੀ ਮੌਸਮ ’ਚ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ’ਚ ਘਰ-ਘਰ ਜਾ ਕੇ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਜਾ ਰਹੇ ਹਨ। ਐੱਸਡੀਓ ਹਰਦੀਪ ਕੁਮਾਰ ਨੇ ਦੱਸਿਆ ਕਿ ਟੀਮਾਂ ਵੱਲੋਂ ਅੱਜ ਮੁਹੱਲਾ ਜਗੀਰਪੁਰਾ, ਦਾਰਾਪੁਰ ਆਦਿ ਵਿਖੇ ਘਰਾਂ ’ਚੋਂ ਪਾਣੀ ਦੇ ਨਮੂਨੇ ਲਏ ਗਏ। ਉਨ੍ਹਾਂ ਦੱਸਿਆ ਕਿ ਨਿਗਮ ਦੇ ਸਾਰੇ ਟਿਊਬਵੈੱਲਾਂ ਤੋਂ ਸ਼ਹਿਰ ਵਾਸੀਆਂ ਨੂੰ ਸਪਲਾਈ ਹੁੰਦੇ ਪੀਣ ਵਾਲੇ ਪਾਣੀ ’ਚ ਟਿਊਬਵੈੱਲ ਅਪਰੇਟਰਾਂ ਦੁਆਰਾ ਰੋਜ਼ਾਨਾ ਕਲੋਰੀਨ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਜਾਰੀ ਰਹੇਗੀ। ਟੀਮ ਵਿੱਚ ਅਮਰੀਕ ਸਿੰਘ, ਸੱਜਣ ਲਾਲ, ਮਨਜੀਤ ਸਿੰਘ, ਦਲਜੀਤ ਸਿੰਘ ਅਤੇ ਰਣਜੀਤ ਸਿੰਘ ਸ਼ਾਮਿਲ ਹਨ।

Advertisement

Advertisement
Advertisement