ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਅੰਦੋਲਨ ਕਾਰਨ ਲਾਂਘੇ ਸੀਲ ਕੀਤੇ

12:37 PM Nov 27, 2023 IST
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਦੇ ਹੋਏ ਕਿਸਾਨ। -ਫੋਟੋ:ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 32 ਕਿਸਾਨ ਜਥੇਬੰਦੀਆਂ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਪ੍ਰਦਰਸ਼ਨ ਕੀਤਾ ਗਿਆ। ਤਿੰਨ ਦਿਨ ਚੱਲਣ ਵਾਲੇ ਇਸ ਰੋਸ ਮੁਜ਼ਾਹਰੇ ਦੇ ਮੱਦੇਨਜ਼ਰ ਨੇੜਲੇ ਪਿੰਡ ਜਗਤਪੁਰਾ ਅਤੇ ਸੈਕਟਰ-48 ਤੇ ਸੈਕਟਰ-49 ਨੂੰ ਵੰਡਦੀ ਮੁੱਖ ਸੜਕ ’ਤੇ ਬਾਵਾ ਵਾਈਟ ਹਾਊਸ ਫੇਜ਼-11 ਤੱਕ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਇਹ ਸੜਕ ਮੁਹਾਲੀ ਤੋਂ ਟ੍ਰਿਬਿਊਨ ਚੌਕ ਨੂੰ ਜਾਂਦੀ ਹੈ। ਇਸ ਤੋਂ ਇਲਾਵਾ ਮੁਹਾਲੀ ਤੇ ਯੂਟੀ ਪੁਲੀਸ ਵੱਲੋਂ ਨੇੜਲੇ ਲਾਂਘੇ ਵੀ ਬੈਰੀਕੇਡ ਲਗਾ ਕੇ ਸੀਲ ਕਰ ਦਿੱਤੇ ਹਨ। ਪੁਲੀਸ ਨੂੰ ਖ਼ਦਸ਼ਾ ਹੈ ਕਿ ਕਿਸਾਨ ਪੁਲੀਸ ਨੂੰ ਝਕਾਨੀ ਦੇ ਕੇ ਕਿਧਰੇ ਦੂਜੇ ਰਸਤੇ ਰਾਹੀਂ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋ ਜਾਣ।
ਉਧਰ, ਮੁਹਾਲੀ ਪੁਲੀਸ ਵੱਲੋਂ ਰਾਹਗੀਰਾਂ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀ ਜਾਣਕਾਰੀ/ ਸਹੂਲਤ ਲਈ ਪਹਿਲਾਂ ਹੀ ‘ਟਰੈਫਿਕ ਡਾਇਵਰਸ਼ਨ ਤੇ ਐਡਵਾਈਜ਼ਰੀ’ ਜਾਰੀ ਕੀਤੀ ਜਾ ਚੁੱਕੀ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜਿਓਂ ਕਾਫ਼ਲੇ ਦੇ ਰੂਪ ’ਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕਿਸਾਨ ਯੂਨੀਅਨ (ਰਾਜੇਵਾਲ) ਦੇ ਕਾਰਕੁਨ ਪਹਿਲਾਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੇੜੇ ਇਕੱਠੇ ਹੋਏ। ਇਥੋਂ ਉਹ ਕਿਸਾਨੀ ਝੰਡੇ ਹੱਥਾਂ ਵਿੱਚ ਫੜ ਕੇ ਧਰਨੇ ਵਿੱਚ ਪਹੁੰਚੇ। ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਨੇ ਦੱਸਿਆ ਕਿ ਕਿਸਾਨ ਹਫ਼ਤੇ ਦਾ ਲੰਗਰ ਪਾਣੀ ਲੈ ਕੇ ਘਰੋਂ ਆਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਕੈਂਪ ਲਗਾ ਕੇ ਖਾਣਾ ਤਿਆਰ ਕੀਤਾ ਗਿਆ।
ਪੰਚਕੂਲਾ (ਪੀਪੀ ਵਰਮਾ): ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਯੂਨੀਅਨਾਂ ਨਾਲ ਜੁੜੇ ਮਜ਼ਦੂਰਾਂ ਅਤੇ ਕਿਸਾਨਾਂ ਨੇ ਅੱਜ ਪੰਚਕੂਲਾ ’ਚ ਡੇਰੇ ਲਾ ਲਏ ਹਨ। ਸੈੱਕਟਰ-5 ਦਾ ਗਰਾਊਂਡ ਅੱਜ ਨਾਅਰਿਆਂ ਨਾਲ ਗੂੰਜਦਾ ਰਿਹਾ।

Advertisement

ਬਦਲਵੇਂ ਰੂਟ ਪਤਾ ਨਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ ਹੋਏ

ਪੰਚਕੂਲਾ ਦੇ ਸੈਕਟਰ-5 ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ। -ਫੋਟੋ: ਨਿਤਿਨ ਮਿੱਤਲ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਧਰਨੇ ’ਤੇ ਡਟ ਗਈਆਂ ਹਨ। ਇਸ ਦੌਰਾਨ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲੈ ਕੇ ਕਿਸਾਨ ਪਹੁੰਚ ਗਏ ਹਨ। ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਕਰ ਕੇ ਪੁਲੀਸ ਨੇ ਮੁਹਾਲੀ ਆਈਸਰ ਚੌਕ ਤੋਂ ਟ੍ਰਿਬਿਊਨ ਚੌਕ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਹੈ। ਇਸ ਦੌਰਾਨ ਪੁਲੀਸ ਵੱਲੋਂ ਲੋਕਾਂ ਨੂੰ ਬਦਲਵੇਂ ਰਾਹ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ, ਪਰ ਲੋਕਾਂ ਨੂੰ ਇਸ ਸੜਕ ਦੇ ਆਲੇ-ਦੁਆਲੇ ਬਦਲਵੇਂ ਰੂਟ ਨਾ ਪਤਾ ਹੋਣ ਕਰ ਕੇ ਸਾਰਾ ਦਿਨ ਲੋਕ ਪ੍ਰੇਸ਼ਾਨ ਹੁੰਦੇ ਦਿਖਾਈ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਨੇ ਏਅਰਪੋਰਟ ਰੋਡ ਤੋਂ ਟ੍ਰਿਬਿਊਨ ਚੌਕ ਵੱਲ ਆਉਣ ਵਾਲੀ ਸੜਕ ਨੂੰ 11 ਫੇਸ ਦੀਆਂ ਲਾਈਟਾਂ ਕੋਲੋਂ ਬੰਦ ਕਰ ਦਿੱਤਾ ਹੈ। ਇਸ ਦੌਰਾਨ ਲੋਕਾਂ ਨੂੰ ਮੁਹਾਲੀ 11 ਫੇਸ ਤੋਂ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਸਬੰਧੀ ਅਪੀਲ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲੀਸ ਦਾ ਕਹਿਣਾ ਹੈ ਕਿ ਲੋਕਾਂ ਦਾ ਭੀੜ ਵਧਣ ਕਰ ਕੇ ਇਸ ਸੜਕ ਨੂੰ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦੇ ਸਾਹਮਣੇ ਤੋਂ ਹੀ ਬੰਦ ਕਰ ਦਿੱਤਾ ਜਾਵੇਗਾ। ਦੂਜੇ ਪਾਸੇ, ਚੰਡੀਗੜ੍ਹ ਪੁਲੀਸ ਨੇ ਸੈਕਟਰ-47/48 ਵਾਲੇ ਚੌਕ ਵਿੱਚ ਹੀ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਹੈ। ਇਸ ਦੌਰਾਨ ਸਿਰਫ਼ ਪਿੰਡ ਜਗਤਪੁਰਾ ਤੇ ਨਾਲ ਲਗਦੇ ਪਿੰਡਾਂ ਵਿੱਚ ਜਾਣ ਵਾਲੇ ਲੋਕਾਂ ਨੂੰ ਸੈਕਟਰ-48 ਵਿੱਚੋਂ ਹੋ ਕੇ ਜਾਣ ਦੀ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲੀ ਮੁੱਖ ਸੜਕ ਬੰਦ ਹੋਣ ਕਰ ਕੇ ਲੋਕਾਂ ਨੂੰ ਹੋਰਨਾਂ ਰਾਹ ਦੀ ਵਰਤੋਂ ਕਰਨੀ ਪੈ ਰਹੀ ਹੈ, ਜਿਸ ਕਰ ਕੇ ਹੋਰਨਾਂ ਸੜਕਾਂ ’ਤੇ ਦਿਨ ਭਰ ਜਾਮ ਵਰਗੇ ਹਾਲਾਤ ਬਣੇ ਰਹੇ। ਇਹ ਸੜਕ ਬੰਦ ਹੋਣ ਕਰ ਕੇ ਜ਼ਿਆਦਾ ਭੀੜ ਜ਼ੀਰਕਪੁਰ ਤੋਂ ਚੰਡੀਗੜ੍ਹ ਵਾਲੀ ਸੜਕ ’ਤੇ ਦੇਖਣ ਨੂੰ ਮਿਲੀ।

Advertisement
Advertisement
Advertisement