ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਦਾ ਮਸਲਾ ਹੱਲ ਨਾ ਹੋਣ ’ਤੇ ਕੌਂਸਲਰ ਟੈਂਕੀ ’ਤੇ ਚੜ੍ਹੀ

07:18 AM Aug 13, 2024 IST
ਟੈਂਕੀ ’ਤੇ ਚੜ੍ਹੀ ਕੌਂਸਲਰ ਸੁਖਵਿੰਦਰ ਕੌਰ ਸੁੱਖੀ ਅਤੇ ਹੋਰ ਔਰਤਾਂ।

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 12 ਅਗਸਤ
ਸਥਾਨਕ ਸ਼ਹਿਰ ਦੇ ਵਾਰਡ ਨੰ. 7 ਦੀ ਕੌਂਸਲਰ ਸੁਖਵਿੰਦਰ ਕੌਰ ਸੁੱਖੀ ਪਿਛਲੇ ਲੰਬੇ ਸਮੇਂ ਤੋਂ ਵਾਰਡ ਦੀ ਤਰਸਯੋਗ ਹਾਲਤ ਸਬੰਧੀ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੀ ਹੈ। ਅੱਜ ਉਹ ਮਸਲਾ ਹੱਲ ਨਾ ਹੋਣ ’ਤੇ ਕਈ ਔਰਤਾਂ ਸਣੇ ਟੈਂਕੀ ’ਤੇ ਚੜ੍ਹ ਗਈ। ਇਸ ਕਾਰਨ ਪੁਲੀਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਉਧਰ, ਵਾਰਡ ਦੇ ਲੋਕ ਸੀਵਰੇਜ ਓਵਰਫਲੋਅ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਟੈਂਕੀ ’ਤੇ ਚੜ੍ਹੀ ਕੌਂਸਲਰ ਅਤੇ ਉਸ ਦੀਆਂ ਸਾਥਣਾਂ ਨੇ ਪੰਜਾਬ ਸਰਕਾਰ, ਸਥਾਨਕ ਪ੍ਰਸ਼ਾਸਨ ਅਤੇ ਸੀਵਰੇਜ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਐੱਸਐੱਚਓ ਸਿਟੀ ਭਗਵੰਤ ਸਿੰਘ ਪੁਲੀਸ ਪਾਰਟੀ ਸਣੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੈ ਕੇ ਗੱਲਬਾਤ ਲਈ ਵਾਟਰ ਵਰਕਸ ਵਿੱਚ ਪਹੁੰਚੇ। ਇੱਥੇ ਕੌਂਸਲਰ ਸੁੱਖੀ ਨੇ ਵਾਰਡ ਦੀਆਂ ਸਮੱਸਿਆਵਾਂ ਸਬੰਧੀ ਹਾਜ਼ਰ ਅਧਿਕਾਰੀਆਂ ਨੂੰ ਖਰੀਆਂ-ਖਰੀਆਂ ਸੁਣਾਈਆਂ। ਇਸ ਦੌਰਾਨ ਐੱਸਐੱਚਓ ਵੱਲੋਂ ਭਰੋਸਾ ਦੇਣ ’ਤੇ ਕੌਂਸਲਰ ਸਣੇ ਔਰਤਾਂ ਨੂੰ ਟੈਂਕੀ ਤੋਂ ਸੁਰੱਖਿਅਤ ਉਤਾਰ ਲਿਆ ਗਿਆ।
ਇਸ ਦੌਰਾਨ ਵਿਭਾਗ ਦੇ ਜੇਈ ਸੁਖਵਿੰਦਰ ਸਿੰਘ ਨੇ ਫੌਰੀ ਤੌਰ ’ਤੇ ਓਵਰਫਲੋਅ ਹੋਏ ਸੀਵਰੇਜ ਨੂੰ ਖੋਲ੍ਹਣ ਲਈ ਤੁਰੰਤ ਮਸ਼ੀਨਰੀ ਦਾ ਪ੍ਰਬੰਧ ਕੀਤਾ। ਇਸ ਦੌਰਾਨ ਕੌਂਸਲਰ ਸੁੱਖੀ ਨੇ ਕਿਹਾ ਕਿ ਮੌਜੂਦਾ ਸ਼ਹਿਰ ਅੱਜ ਲਾਵਾਰਿਸ ਨਜਰ ਆ ਰਿਹਾ ਹੈ। ਲੋਕਾਂ ਕੋਲ ਅੱਜ ਬੁਨਿਆਦੀ ਸਹੂਲਤਾਂ ਲੈਣ ਲਈ ਸੰਘਰਸ਼ ਤੋਂ ਇਲਾਵਾ ਕੋਈ ਰਾਹ ਨਹੀਂ ਬਚਿਆ। ਸ਼ਹਿਰ ਅੰਦਰ ਸਫਾਈ ਅਤੇ ਸੀਵਰੇਜ ਸਿਸਟਮ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਿਆ ਹੈ। ਇਸ ਕਾਰਨ ਵਾਰਡ ਦੇ ਵਾਸੀ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸਨ। ਕਈ ਯਤਨ ਕੀਤੇ ਸਭ ਵਿਅਰਥ ਨਿਕਲੇ।

Advertisement

Advertisement