ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਂਸਲਰ ’ਤੇ ਗਰਾਂਟ ਦਿਵਾਉਣ ਦੇ ਨਾਂ ’ਤੇ ਰਿਸ਼ਵਤ ਮੰਗਣ ਦਾ ਦੋਸ਼

09:26 AM Jul 01, 2024 IST

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 30 ਜੂਨ
ਜਨਨਾਇਕ ਜਨਤਾ ਪਾਰਟੀ ਦੇ ਸੀਨੀਅਰ ਆਗੂ ਯੋਗੇਸ਼ ਸ਼ਰਮਾ ਨੇ ਇਥੇ ਪ੍ਰੈੱਸ ਕਾਨਫਰੰਸ ਕਰ ਕੇ ਇਕ ਕੌਂਸਲਰ ’ਤੇ ਰਿਸ਼ਵਤ ਲੈਣ ਦਾ ਦੋਸ਼ ਲਾਇਆ ਹੈ।
ਇਸ ਧੋਖਾਧੜੀ ਵਿੱਚ ਉਨ੍ਹਾਂ ਨੇ ਸੱਤਾਧਾਰੀ ਪਾਰਟੀ ਨਾਲ ਜੁੜੇ ਇਕ ਕੌਂਸਲਰ ’ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲਾਇਆ। ਪੀੜਤ ਰਾਮ ਕ੍ਰਿਸ਼ਨ ਨੇ ਮੀਡੀਆ ਦੇ ਸਾਹਮਣੇ ਉਕਤ ਘਟਨਾ ਦਾ ਖੁਲਾਸਾ ਕਰਦਿਆਂ ਮੌਜੂਦਾ ਕੌਂਸਲਰ ’ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗਰਾਂਟ ਦਿਵਾਉਣ ਦੇ ਬਦਲੇ 20 ਹਜ਼ਾਰ ਰੁਪਏ ਲੈਣ ਦਾ ਦੋਸ਼ ਲਾਇਆ। ਕੌਂਸਲਰ ਨੇ ਨਾ ਤਾਂ ਉਸ ਨੂੰ ਸਕੀਮ ਦਾ ਲਾਭ ਲੈ ਕੇ ਦਿੱਤਾ ਤੇ ਨਾ ਹੀ ਪੈਸੇ ਵਾਪਸ ਕੀਤੇ। ਹੁਣ ਜਦ ਉਕਤ ਕੌਂਸਲਰ ਤੋਂ ਪੈਸੇ ਮੰਗੇ ਤਾਂ ਉਹ ਪੈਸੇ ਦੇਣ ਤੋਂ ਟਾਲਾ ਵੱਟ ਰਿਹਾ ਹੈ। ਉਸ ਨੇ ਦੋਸ਼ ਲਾਇਆ ਹੈ ਕਿ ਇਸ ਤੋਂ ਇਲਾਵਾ ਉਕਤ ਕੌਂਸਲਰ ਨੇ ਇਸ ਸਕੀਮ ਦਾ ਲਾਭ ਦੇਣ ਦੇ ਬਦਲੇ ਕਈ ਹੋਰ ਲੋਕਾਂ ਤੋਂ ਵੀ ਪੈਸੇ ਲਏ ਹਨ।
ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਕੌਂਸਲਰ ਤੋਂ ਪੀੜਤਾਂ ਦੇ ਪੈਸੇ ਵਾਪਸ ਕਰਵਾਏ ਜਾਣ ਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਉਹ ਹੋਰ ਲੋਕਾਂ ਨੂੰ ਸਕੀਮ ਦਾ ਲਾਭ ਦਿਵਾਉਣ ਦੇ ਨਾਂ ’ਤੇ ਪੈਸਿਆਂ ਦੀ ਲੁੱਟ ਨਾ ਕਰ ਸਕੇ। ਜਜਪਾ ਆਗੂ ਯੋਗੇਸ਼ ਸ਼ਰਮਾ ਨੇ ਕਿਹਾ ਕਿ ਉਕਤ ਕੌਂਸਲਰ ਰਾਜ ਮੰਤਰੀ ਸੁਭਾਸ਼ ਸੁਧਾ ਦਾ ਕਰੀਬੀ ਹੈ। ਅਜਿਹੇ ਵਿਚ ਰਾਜ ਮੰਤਰੀ ਨੂੰ ਉਕਤ ਕੌਂਸਲਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਾਂ ਹੀ ਲੋਕ ਰਾਜ ਮੰਤਰੀ ਦੀ ਕਰਨੀ ਤੇ ਬੋਲਾਂ ’ਤੇ ਵਿਸ਼ਵਾਸ ਕਰਨਗੇ।

Advertisement

Advertisement
Advertisement