For the best experience, open
https://m.punjabitribuneonline.com
on your mobile browser.
Advertisement

ਕੌਂਸਲਰ ਨੇ ਪਿਤਾ ਦੀ ਯਾਦ ਵਿੱਚ ਲਗਵਾਇਆ ਖੂਨਦਾਨ ਕੈਂਪ

06:30 AM Mar 04, 2024 IST
ਕੌਂਸਲਰ ਨੇ ਪਿਤਾ ਦੀ ਯਾਦ ਵਿੱਚ ਲਗਵਾਇਆ ਖੂਨਦਾਨ ਕੈਂਪ
ਕੈਂਪ ਵਿੱਚ ਖੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਸੁਖਬੀਰ ਬਾਦਲ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 3 ਮਾਰਚ
ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਅਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਚੰਡੀਗੜ੍ਹ ਅਤੇ ਵਾਰਡ ਨੰਬਰ-30 ਤੋਂ ਮੌਜੂਦਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਪਣੇ ਪਿਤਾ ਸਵਰਗੀ ਗੁਰਨਾਮ ਸਿੰਘ ਬੁਟੇਰਲਾ ਦੀ ਮਿੱਠੀ ਯਾਦ ਵਿੱਚ 27ਵਾਂ ਵਿਸ਼ਾਲ ਖੂਨਦਾਨ ਅਤੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਸੈਕਟਰ 41-ਬੀ, ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ਵਿੱਚ ਲਗਵਾਇਆ ਗਿਆ। ਸਾਬਕਾ ਉਪ-ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੈਂਪ ਦਾ ਉਦਘਾਟਨ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਮੈਡਮ ਅਨਿੰਦਿਤਾ ਮਿਤਰਾ ਵੱਲੋਂ ਕੀਤਾ ਗਿਆ।
ਗੌਰਮਿੰਟ ਮਲਟੀ-ਸਪੈਸ਼ਿਲਿਟੀ ਹਸਪਤਾਲ ਸੈਕਟਰ 16 ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਖੂਨ ਦੇ 75 ਯੂਨਿਟ ਇਕੱਤਰ ਕੀਤੇ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਨੇ ਹਰਦੀਪ ਸਿੰਘ ਬਟਰੇਲਾ ਦੇ ਘਰ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ। ਸ੍ਰੀ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੂੰ ਚੰਡੀਗੜ੍ਹ ਲੋਕ ਸਭਾ ਚੋਣਾਂ ਲੜਨ ਲਈ ਥਾਪੜਾ ਦਿੱਤਾ।

Advertisement

Advertisement
Author Image

sanam grng

View all posts

Advertisement
Advertisement
×