ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੇਅਰ ਦੇ ਦਫ਼ਤਰ ਬਾਹਰ ਧਰਨਾ ਦੇਵੇਗੀ ਕੌਂਸਲਰ

06:16 AM Jul 02, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਜੁਲਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਕੂੜਾ ਪ੍ਰਬੰਧਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ ਜਦੋਂਕਿ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਹੈ। ਮੁਹਾਲੀ ਦੀਆਂ ਸੜਕਾਂ ਕੂੜੇ ਦੇ ਢੇਰ ਵਿੱਚ ਤਬਦੀਲ ਹੋ ਗਈਆਂ ਹਨ। ‘ਆਪ’ ਦੀ ਕੌਂਸਲਰ ਅਰੁਣਾ ਸ਼ਰਮਾ ਵਸ਼ਿਸ਼ਟ ਨੇ ਨਗਰ ਨਿਗਮ ਨੂੰ 10 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇ ਇਸ ਦੌਰਾਨ ਕੂੜੇ ਦਾ ਢੁਕਵਾਂ ਪ੍ਰਬੰਧ ਅਤੇ ਸਫ਼ਾਈ ਵਿਵਸਥਾ ਵਿੱਚ ਸੁਧਾਰ ਨਹੀਂ ਕੀਤਾ ਗਿਆ ਤਾਂ ਉਹ ‘ਆਪ’ ਵਲੰਟੀਅਰਾਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 11 ਜੁਲਾਈ ਨੂੰ ਮੇਅਰ ਜੀਤੀ ਸਿੱਧੂ ਦੇ ਦਫ਼ਤਰ ਬਾਹਰ ਧਰਨੇ ’ਤੇ ਬੈਠਣ ਲਈ ਮਜਬੂਰ ਹੋਣਗੇ।
‘ਆਪ’ ਕੌਂਸਲਰ ਨੇ ਮੇਅਰ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਦੇ ਵਾਰਡ ਨੰਬਰ-35 ਵਿੱਚ ਸਫ਼ਾਈ ਦਾ ਬਹੁਤ ਮਾੜਾ ਹਾਲ ਹੈ। ‘ਬੀ’ ਰੋਡ ਦੇ ਕਿਨਾਰੇ ਅਤੇ ਲੋਕਾਂ ਦੇ ਘਰਾਂ ਨੇੜੇ ਕੂੜੇ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਕੂੜੇ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਥਾਂ-ਥਾਂ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕੁ-ਪ੍ਰਬੰਧਾਂ ਦੇ ਚੱਲਦਿਆਂ ਮੁਹਾਲੀ ਸਵੱਛ ਸਰਵੇਖਣ ਰੈਂਕਿੰਗ ਵਿੱਚ ਲਗਾਤਾਰ ਪਛੜਦਾ ਜਾ ਰਿਹਾ ਹੈ।
ਮਹਿਲਾ ਕੌਂਸਲਰ ਨੇ ਕਿਹਾ ਕਿ ਤਤਕਾਲੀ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਦੇ ਕਾਰਜਕਾਲ ਸਮੇਂ ਸਫ਼ਾਈ ਸਬੰਧੀ ਬਹੁਤ ਘੱਟ ਸ਼ਿਕਾਇਤਾਂ ਮਿਲਦੀਆਂ ਸਨ, ਜੇ ਕੋਈ ਸ਼ਿਕਾਇਤ ਮਿਲਦੀ ਵੀ ਸੀ ਤਾਂ ਕੁੱਝ ਸਮੇਂ ਵਿੱਚ ਹੀ ਉਸ ਦਾ ਨਿਬੇੜਾ ਹੋ ਜਾਂਦਾ ਸੀ ਪਰ ਹੁਣ ਹਾਲਾਤ ਦਿਨੋਂ ਦਿਨ ਬਦਤਰ ਹੁੰਦੇ ਜਾ ਰਹੇ ਹਨ।

Advertisement

Advertisement
Advertisement