ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਂਸਲਰਾਂ ਦੀ ਭੁੱਖ ਹੜਤਾਲ ਪੰਜਵੇਂ ਦਿਨ ’ਚ ਦਾਖਲ

10:41 AM Aug 18, 2024 IST
ਭੁੱਖ ਹੜਤਾਲ ’ਤੇ ਬੈਠੇ ਕੌਂਸਲਰਾਂ ਦੇ ਹੱਕ ਵਿੱਚ ਆਏ ਸਿਆਸੀ ਆਗੂ। -ਫੋਟੋ: ਪ੍ਰੀਤ

ਸ੍ਰੀ ਮੁਕਤਸਰ ਸਾਹਿਬ: ਸੀਵਰੇਜ, ਪਾਣੀ, ਗਲੀਆਂ ਤੇ ਹੋਰ ਮੁੱਢਲੀਆਂ ਸਹੂਲਤਾਂ ਖੁਣੋਂ ਬੇਹੱਦ ਮਾੜੀ ਹਾਲਤ ਭੋਗ ਰਹੇ ਮੁਕਤਸਰ ਦੇ ਲੋਕਾਂ ਅਤੇ ਕੌਂਸਲਰਾਂ ਵੱਲੋਂ ਪਿਛਲੇ ਕਰੀਬ ਸਾਲ ਭਰ ਤੋਂ ਧਰਨੇ, ਮੁਜ਼ਾਹਰੇ ਅਤੇ ਹੜਤਾਲਾਂ ਕੀਤੀਆਂ ਜਾ ਰਹੀਆਂ ਹਨ। ਸਮੱਸਿਆਵਾਂ ਦਾ ਹੱਲ ਨਾ ਹੋਣ ਕਾਰਨ ਹੁਣ ਕਰੀਬ ਦਰਜਨ ਭਰ ਕੌਂਸਲਰ ਹੜਤਾਲ ’ਤੇ ਬੈਠੇ ਹਨ। ਇਨ੍ਹਾਂ ਵਿੱਚੋਂ ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਗੁਰਸ਼ਰਨ ਸਿੰਘ ਬਰਾੜ ਅਤੇ ਗੁਰਪ੍ਰੀਤ ਸਿੰਘ ਪਿਛਲੇ ਪੰਜ ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ। ਯਾਦਵਿੰਦਰ ਯਾਦੂ ਦੀ ਹਾਲਤ ਕਾਫੀ ਚਿੰਤਾਜਨਕ ਹੋ ਗਈ ਹੈ। ਉਸ ਤੋਂ ਠੀਕ ਤਰ੍ਹਾਂ ਬੈਠਿਆ ਵੀ ਨਹੀਂ ਜਾ ਰਿਹਾ ਪਰ ਅਜੇ ਤੱਕ ਕੋਈ ਅਧਿਕਾਰੀ ਇਨ੍ਹਾਂ ਦੀ ਸਾਰ ਲੈਣ ਲਈ ਨਹੀਂ ਆਇਆ। ਕੌਂਸਲਰਾਂ ਦਾ ਕੌਂਸਲ ਪ੍ਰਧਾਨ ਤੇ ਪ੍ਰਸ਼ਾਸਨ ਖ਼ਿਲਾਫ਼ ਮੁਜ਼ਾਹਰਾ ਜਾਰੀ ਹੈ ਅਤੇ ਉਨ੍ਹਾਂ ਮੰਗਾਂ ਨਾ ਮੰਨਣ ’ਤੇ ਪ੍ਰਧਾਨ ਦੇ ਘਰ ਮੂਹਰੇ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਇਸ ਮੌਕੇ ਮੋਹਕਮ ਸਿੰਘ, ਜੀਤਾ ਐੱਮਸੀ, ਜੱਗਾ ਐੱਮਸੀ ਵੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement