For the best experience, open
https://m.punjabitribuneonline.com
on your mobile browser.
Advertisement

ਪੱਖਪਾਤ ਤੋਂ ਖ਼ਫ਼ਾ ਕੌਂਸਲਰਾਂ ਨੇ ਧਰਨਾ ਲਾਇਆ

09:55 AM Apr 10, 2024 IST
ਪੱਖਪਾਤ ਤੋਂ ਖ਼ਫ਼ਾ ਕੌਂਸਲਰਾਂ ਨੇ ਧਰਨਾ ਲਾਇਆ
ਧੂਰੀ ਨਗਰ ਕੌਂਸਲ ਵਿੱਚ ਧਰਨਾ ਦਿੰਦੇ ਹੋਏ ਵਿਰੋਧੀ ਧਿਰ ਦੇ ਕੌਂਸਲਰ।
Advertisement

ਹਰਦੀਪ ਸਿੰਘ ਸੋਢੀ
ਧੂਰੀ, 9 ਅਪਰੈਲ
ਧੂਰੀ ਸ਼ਹਿਰ ਦੇ ਅੱਧੀ ਦਰਜਨ ਤੋਂ ਵੱਧ ਮੌਜੂਦਾ ਕੌਂਸਲਰਾਂ ਵੱਲੋਂ ਆਪਣੇ ਨਾਲ ਹੋ ਰਹੇ ਪੱਖਪਾਤ ਤੋਂ ਬਾਅਦ ਨਗਰ ਕੌਂਸਲ ਧੂਰੀ ਦੇ ਦਫਤਰ ਵਿੱਚ ਧਰਨਾ ਲਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਸਬੰਧੀ ਕੌਂਸਲਰ ਅਜੈ ਪਰੋਚਾ, ਨਪਿੰਦਰ ਸਿੰਘ, ਮਹਾਵੀਰ ਸਿੰਘ ਤੇ ਮਿੱਠੂ ਕੁਮਾਰ ਨੇ ਕਿਹਾ ਕਿ ਨਗਰ ਕੌਂਸਲ ਅੰਦਰ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਮਰਜ਼ੀ ਨਾਲ ਕੰਮ ਹੋ ਰਹੇ ਹਨ ਜਦੋਂ ਕਿ ਉਨ੍ਹਾਂ ਦੇ ਵਾਰਡਾਂ ਵਿੱਚ ਲੰਬੇ ਸਮੇਂ ਤੋਂ ਕੰਮ ਲਟਕ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨਵਾਂ ਕੰਮ ਕਿਸੇ ਵੀ ਵਾਰਡ ਵਿੱਚ ਹੋਣਾ ਹੁੰਦਾ ਹੈ, ਮੌਜੂਦਾ ਕੌਂਸਲਰਾਂ ਦੇ ਪੁੱਛੇ ਤੋਂ ਬਿਨਾਂ ਹੀ ਕਰਵਾ ਦਿੱਤਾ ਜਾਂਦਾ ਹੈ ਜੋ ਕੰਮ ਜ਼ਰੂਰੀ ਹੁੰਦੇ ਹਨ ਉਨ੍ਹਾਂ ਨੂੰ ਕਰਵਾਉਣ ਲਈ ਕੋਈ ਦਿਲਚਸਪੀ ਨਹੀਂ ਦਿਖਾਈ ਜਾਂਦੀ।
ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਹਲਕਾ ਹੈ ਜਿੱਥੇ ਉਨ੍ਹਾਂ ਦੇ ਸ਼ਹਿਰ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਪੱਖਪਾਤ ਹੋ ਰਿਹਾ ਹੈ ਪਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ ਤੋਂ ਇਲਾਵਾ ਇੱਕ ਦੋ ਕੌਂਸਲਰਾਂ ਦੀ ਵੱਧ ਦਖਲਅੰਦਾਜ਼ੀ ਕਾਰਨ ਸ਼ਹਿਰ ਦਾ ਵਿਕਾਸ ਰੁਕ ਚੁੱਕਾ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਨ੍ਹਾਂ ਇਸ ਮਾਮਲੇ ਵਿੱਚ ਜਲਦ ਦਖਲ ਨਾ ਦਿੱਤਾ ਤੇ ਕੌਂਸਲਰਾ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਬੰਧੀ ਧੂਰੀ ਦੇ ਕਾਰਜਸਾਧਕ ਅਫਸਰ ਗੁਰਿੰਦਰ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਿਸੇ ਵੀ ਕੌਂਸਲਰ ਨਾਲ ਕੋਈ ਪੱਖਪਾਤ ਨਹੀਂ ਹੋਇਆ ਤੇ ਇਨ੍ਹਾਂ ਕੌਂਸਲਰਾ ਦੀਆਂ ਮੰਗਾਂ ਨੂੰ ਫੋਰੀ ਮੰਨ ਲਿਆ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×