ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੀ ਹਕੂਮਤ ਵਿੱਚ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹੈ: ਰਾਜਾ ਵੜਿੰਗ

07:51 AM Apr 24, 2024 IST

ਹਰਪ੍ਰੀਤ ਕੌਰ
ਹੁਸ਼ਿਆਰਪੁਰ, 23 ਅਪਰੈਲ
ਇੱਥੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਸੰਵਿਧਾਨ ਬਚਾਉਣ ਦੀ ਲੜਾਈ ਲੜ ਰਹੀਆਂ ਹਨ ਜਿਸ ਕਰਕੇ ਵੱਧ ਤੋਂ ਵੱਧ ਮੈਂਬਰਾਂ ਨੂੰ ਜਿਤਾ ਕੇ ਲੋਕ ਸਭਾ ’ਚ ਭੇਜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਹਿੰਦੁਸਤਾਨ ਵਿੱਚ ਵੀ ਚੀਨ ਤੇ ਕੋਰੀਆ ਵਰਗੇ ਹਾਲਾਤ ਬਣ ਗਏ ਹਨ ਜਿੱਥੇ ਕਿਸੇ ਵਿਰੋਧੀ ਨੂੰ ਬੋਲਣ ਦੀ ਇਜਾਜ਼ਤ ਨਹੀਂ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਣ ਵਾਲੀਆਂ ਲੋਕ ਸਭਾ ਚੋਣਾਂ ਆਖਰੀ ਚੋਣਾਂ ਹੋਣ ਅਤੇ ਦੇਸ਼ ਵਿੱਚ ਮੁਕੰਮਲ ਕੌਰ ’ਤੇ ਡਿਕਟੇਟਰਸ਼ਿਪ ਲਾਗੂ ਹੋ ਜਾਵੇ। ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰ ਡਾ. ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਹੀ ਨਾ ਰਿਹਾ ਤਾਂ ਦੇਸ਼ ਨੂੰ ਬਚਾਉਣਾ ਔਖਾ ਹੋ ਜਾਵੇਗਾ। ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਅਜਿਹੇ ਦਲ ਬਦਲੂਆਂ ਨੂੰ ਜਨਤਾ ਮੂੰਹ ਤੋੜਵਾਂ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਅਜਿਹੇ ਆਗੂਆਂ ਨੂੰ ਬੁਰੀ ਤਰ੍ਹਾਂ ਹਾਰ ਮਿਲੇਗੀ। ਉਹ ਅੱਜ ਹੁਸ਼ਿਆਰਪੁਰ ਤੋਂ ਕਾਂਗਰਸ ਵੱਲੋਂ ਐਲਾਨੇ ਉਮੀਦਵਾਰ ਯਾਮਨੀ ਗੋਮਰ ਦੇ ਹੱਕ ’ਚ ਪੂਰੇ ਹਲਕੇ ਦੀ ਲੀਡਰਸ਼ਿਪ ਨੂੰ ਲਾਮਬੰਦ ਕਰਨ ਲਈ ਇੱਥੇ ਪੁੱਜੇ ਸਨ।

Advertisement

Advertisement
Advertisement