ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਦੀਆਂ ਗਲਤੀਆਂ ਦੀ ਕੀਮਤ ਚੁਕਾ ਰਿਹੈ ਦੇਸ਼: ਰਾਜਨਾਥ

07:06 AM Apr 09, 2024 IST

ਤਿਰੁਵਾਰੂਰ/ਨਾਮੱਕਲ, 8 ਅਪਰੈਲ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਗੱਠਜੋੜ ‘ਇੰਡੀਆ’ ਟਿਕਾਊ ਨਹੀਂ ਹੈ। ਉਨ੍ਹਾਂ ਰਾਹੁਲ ਗਾਂਧੀ ਦੀ ‘ਸ਼ਕਤੀ’ ਵਾਲੀ ਟਿੱਪਣੀ ਤੇ ਡੀਐੱਮਕੇ ਦੀ ‘ਮਹਿਲਾ ਵਿਰੋਧੀ ਮਾਨਸਿਕਤਾ’ ਸਮੇਤ ਹੋਰ ਮੁੱਦਿਆਂ ’ਤੇ ਵਿਰੋਧੀ ਧਿਰਾਂ ਦੇ ਗੱਠਜੋੜ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ‘ਇੰਡੀਆ’ ਦੇ ਆਗੂਆਂ ਵੱਲੋਂ ਭਾਜਪਾ ਦੀ ਆਲੋਚਨਾ ਕਰਨ ਵੇਲੇ ਹਿੰਦੂ ਧਰਮ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕੱਚਾਤੀਵੂ ਟਾਪੂ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਭਾਰਤ ਵਿਰੋਧੀ ਪਾਰਟੀ ਦੀਆਂ ਪਿਛਲੀਆਂ ‘ਵੱਡੀਆਂ ਗਲਤੀਆਂ’ ਦੀ ‘ਭਾਰੀ ਕੀਮਤ’ ਚੁਕਾ ਰਿਹਾ ਹੈ। ਭਾਜਪਾ ਆਗੂ ਨੇ ਤਾਮਿਲ ਨਾਡੂ ਵਿੱਚ 19 ਅਪਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਐੱਨਡੀਏ ਉਮੀਦਵਾਰਾਂ ਦੇ ਹੱਕ ਵਿੱਚ ਵਿੱਚ ਨਾਮੱਕਲ ਅਤੇ ਟੇਨਕਾਸੀ ਵਿੱਚ ਰੋਡ ਸ਼ੋਅ ਕੀਤੇ ਅਤੇ ਤਿਰੁਵਾਰੂਰ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, ‘‘ਭਾਰਤੀ ਗੱਠਜੋੜ ਟਿਕਾਊ ਨਹੀਂ ਹੈ। ਇਹ ਬਹੁਤੀ ਦੇਰ ਤੱਕ ਨਹੀਂ ਚੱਲੇਗਾ। ਚੋਣਾਂ ਤੋਂ ਪਹਿਲਾਂ ਹੀ ਉਨ੍ਹਾਂ ਵਿੱਚ (ਹਲਕਿਆਂ ਨੂੰ ਲੈ ਕੇ) ਖਿੱਚੋਤਾਣ ਚੱਲ ਰਹੀ ਹੈ। ਉਨ੍ਹਾਂ ਲਈ ਇਕੱਠੇ ਹੋਣ ਦਾ ਇੱਕ ਹੀ ਕਾਰਨ ਹੈ ਅਤੇ ਉਹ ਵਿਚਾਰਧਾਰਕ ਨਹੀਂ ਹੈ। ਉਨ੍ਹਾਂ ਦਾ ਇਰਾਦਾ ਕਿਸੇ ਵੀ ਤਰ੍ਹਾਂ ਸੱਤਾ ਹਥਿਆਉਣੀ ਹੈ। ਸਾਡੀ ਰਾਜਨੀਤੀ ਸਭ ਤੋਂ ਪਹਿਲਾਂ ਦੇਸ਼ ਹੈ। ਡੀਐੱਮਕੇ ਅਤੇ ਕਾਂਗਰਸ ਦੀ ਰਾਜਨੀਤੀ ਦਾ ਆਧਾਰ ਪਹਿਲਾਂ ਪਰਿਵਾਰ ਹੈ।’’ ਨਾਮੱਕਲ ਵਿੱਚ ਇੱਕ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਰਾਜਨਾਥ ਨੇ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਕਿਸੇ ਦੀ ਨਾਗਰਿਕਤਾ ਨਹੀਂ ਖੋਹੇਗਾ। ਉਨ੍ਹਾਂ ਕਿਹਾ, ‘‘ਅਸੀਂ ਨਾਗਰਿਕਤਾ ਕਾਨੂੰਨ ਦਾ ਵਾਅਦਾ ਕੀਤਾ ਸੀ ਅਤੇ ਅਸੀਂ ਇਹ ਕਰ ਕੇ ਦਿਖਾਇਆ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤ ਦੇ ਕਿਸੇ ਵੀ ਨਾਗਰਿਕ ਦੀ ਨਾਗਰਿਕਤਾ ਨਹੀਂ ਜਾਵੇਗੀ। ਭਾਵੇਂ ਉਹ ਹਿੰਦੂ, ਮੁਸਲਿਮ, ਈਸਾਈ, ਪਾਰਸੀ ਜਾਂ ਯਹੂਦੀ ਹੋਵੇ। ਡੀਐੱਮਕੇ ਤੇ ਕਾਂਗਰਸ ਇਸ ਮਾਮਲੇ ’ਤੇ ਭੰਬਲਭੂਸਾ ਪੈਦਾ ਕਰ ਰਹੀਆਂ ਹਨ।’’ -ਪੀਟੀਆਈ

Advertisement

Advertisement