ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਨਵੀਆਂ ਉਚਾਈਆਂ ਛੋਹੀਆਂ: ਜਿੰਦਲ

08:53 AM Apr 16, 2024 IST
ਕੁਰੂਕਸ਼ੇਤਰ ਤੋਂ ਲੋਕ ਸਭਾ ਉਮੀਦਵਾਰ ਨਵੀਨ ਜਿੰਦਲ ਦਾ ਸਵਾਗਤ ਕਰਦੇ ਹੋਏ ਸਾਬਕਾ ਰਾਜ ਮੰਤਰੀ ਕ੍ਰਿਸ਼ਨ ਬੇਦੀ ਤੇ ਹੋਰ ਭਾਜਪਾ ਆਗੂ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ 15 ਅਪਰੈਲ
ਭਾਰਤੀ ਜਨਤਾ ਪਾਰਟੀ ਦੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਨਵੀਨ ਜਿੰਦਲ ਦਾ ਅੱਜ ਇੱਥੇ ਇੱਕ ਪੈਲੇਸ ਵਿਚ ਪੁੱਜਣ ’ਤੇ ਪਾਰਟੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਨਵੀਨ ਜਿੰਦਲ ਨੇ ਆਏ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਤੇ ਸੂਬੇ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ ਹੈ। ਭਾਜਪਾ ਨੇ ਪੂਰੀ ਇਮਾਨਦਾਰੀ ਨਾਲ ਦੇਸ਼ ਤੇ ਸੂਬੇ ਦਾ ਸਮਾਨ ਵਿਕਾਸ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਤੇ ਹਰ ਖੇਤਰ ਵਿਚ ਇਕ ਨਿਵੇਕਲੀ ਪਛਾਣ ਬਣਾਈ ਹੈ।
ਜਿੰਦਲ ਨੇ ਕਿਹਾ ਕਿ ਭਾਜਪਾ ਨੇ ਦੇਸ਼ ਹਿੱਤ ਲਈ ਵੱਡੇ ਫੈਸਲੇ ਲਏ ਤੇ ਪਾਰਟੀ ਦੀ ਥਾਂ ਦੇਸ਼ ਨੂੰ ਤਰਜੀਹ ਦਿੱਤੀ।। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਕਲਪ ਪੱਤਰ 140 ਕਰੋੜ ਲੋਕਾਂ ਦੇ ਸੁਫਨਿਆਂ ਨੂੰ ਹਕੀਕੀ ਰੂਪ ਦੇਣ ਤੇ ਭਾਰਤ ਨੂੰ ਵਿਕਸਤ ਰਾਸ਼ਟਰ ਬਨਾਉਣ ਵੱਲ ਸੇਧਿਤ ਹੈ। ਜਿੰਦਲ ਨੇ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆ ਵਿੱਚ ਅਸ਼ਾਂਤੀ ਦਾ ਮਾਹੌਲ ਹੈ ਤਾਂ ਭਾਰਤ ਵਿੱਚ ਸਪੱਸ਼ਟ ਬਹੁਮੱਤ ਵਾਲੀ ਸਥਿਰ ਸਰਕਾਰ ਹੋਰ ਵੀ ਜ਼ਰੂਰੀ ਹੈ।
ਰਾਜ ਮੰਤਰੀ ਸੁਭਾਸ਼ ਸੁਧਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਨੀਅਤ ਤੇ ਨੀਤੀ ਲੋਕ ਹਿੱਤ ਵਿੱਚ ਹੈ। ਉਨ੍ਹਾਂ ਨੇ ਪਾਰਟੀ ਕਾਰਕੁਨਾਂ ਨੂੰ ਕਮਰਕੱਸੇ ਕਰ ਲੈਣ ਤੇ ਘਰ-ਘਰ ਜਾ ਕੇ ਭਾਜਪਾ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਲਈ ਕਿਹਾ। ਸਾਬਕਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਭਾਜਪਾ ਉਮੀਦਵਾਰ ਨਵੀਨ ਜਿੰਦਲ ਵੱਡੀ ਗਿਣਤੀ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰਨਗੇ ਤੇ ਦੇਸ਼ ਵਿੱਚ ਵੀ ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਬਣਨਗੇ। ਇਸ ਮੌਕੇ ਕਰਣਰਾਜ ਸਿੰਘ ਤੂਰ, ਤਰਲੋਚਨ ਸਿੰਘ ਹਾਂਡਾ, ਪਾਲਿਕਾ ਪ੍ਰਧਾਨ ਗੁਲਸ਼ਨ ਕਵਾਤਰਾ, ਗੌਰਵ ਬੇਦੀ, ਬੀਬੀ ਕਰਤਾਰ ਕੌਰ, ਪਵਨ ਗਰਗ, ਅਨਾਜ ਮੰਡੀ ਪ੍ਰਧਾਨ ਧੰਨਪਤ ਰਾਏ ਤੋਂ ਇਲਾਵਾ ਵੱਡੀ ਗਿਣਤੀ ਪਾਰਟੀ ਆਗੂ ਤੇ ਕਾਰਕੁਨ ਮੌਜੂਦ ਸਨ।

Advertisement

Advertisement
Advertisement