ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਦਾ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

08:55 AM Jan 28, 2025 IST
featuredImage featuredImage
ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਰੀ-ਹੈਬਿਲੀਟੇਸ਼ਨ ਸੈਂਟਰ ਦਾ ਹੈਲਪਲਾਈਨ ਨੰਬਰ ਜਾਰੀ ਕਰਦੇ ਹੋਏ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਜਨਵਰੀ
ਇੱਥੇ 76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਤਿਰੰਗਾ ਲਹਿਰਾਇਆ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਹੀਦ ਫ਼ੌਜੀ ਜਵਾਨਾਂ ਅਤੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸਗ੍ਰੇਸ਼ੀਆ ਰਾਸ਼ੀ ਦੁੱਗਣੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੇ ਧਰਮੀ ਫ਼ੌਜੀਆਂ ਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ, ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਤੋਂ ਵਧਾ ਕੇ 11000 ਰੁਪਏ ਅਤੇ ਸੁਤੰਤਰਤਾ ਸੈਨਾਨੀਆਂ ਦੇ ਵਾਰਿਸਾਂ ਨੂੰ ਸਰਕਾਰੀ ਭਰਤੀ ਵਿੱਚ 1 ਫੀਸਦੀ ਦਾ ਰਾਖਵਾਂਕਰਨ ਦਿੱਤਾ ਹੈ। ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਵਿੱਚ ਕਾਰੋਬਾਰ ਕਰਨ ਲਈ ਸਹਾਇਤਾ ਦੇਣ ਵਾਲਾ ਪ੍ਰਾਜੈਕਟ ਫਿਊਚਰ ਟਾਈਕੋਨ ਅਤੇ ਰੀ-ਹੈਬਿਲੀਟੇਸ਼ਨ ਸੈਂਟਰ ਦਾ ਹੈਲਪਲਾਈਨ ਨੰਬਰ ਵੀ ਲਾਂਚ ਕੀਤਾ।

Advertisement

ਜਲੰਧਰ (ਹਤਿੰਦਰ ਮਹਿਤਾ): ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤਾਂ, ਪ੍ਰਸ਼ਾਸਨਿਕ ਸੁਧਾਰ, ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਕੈਬਨਿਟ ਮੰਤਰੀ ਨੇ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਨੂੰ ਇੱਕ ਅਗਾਂਹਵਧੂ ਅਤੇ ਮੋਹਰੀ ਸੂਬੇ ਵਿੱਚ ਤਬਦੀਲ ਕਰਨ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਰਮਨ ਅਰੋੜਾ, ਮੇਅਰ ਵਿਨੀਤ ਧੀਰ, ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਸਿਵਲ ਅਤੇ ਪੁਲੀਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਤਰਨ ਤਾਰਨ (ਗੁਰਬਖਸ਼ਪੁਰੀ): ਪੁਲੀਸ ਲਾਈਨ ਗਰਾਊਂਡ ਵਿੱਚ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਕੌਮੀ ਝੰਡਾ ਲਹਿਰਾਇਆ| ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ’ਤੇ ਅਧਾਰਤ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ| ਵਿਭਾਗਾਂ ਵੱਲੋਂ ਆਪਣੇ ਪ੍ਰਾਜੈਕਟਾਂ ਦੀਆਂ ਝਲਕੀਆਂ ਪੇਸ਼ ਕਰਦੀਆਂ ਝਾਕੀਆਂ ਵੀ ਕੱਢੀਆਂ ਗਈਆਂ ਜਦਕਿ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ| ਮੁੱਖ ਮਹਿਮਾਨ ਨੇ ਆਜ਼ਾਦੀ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ| ਸਮਾਗਮ ਵਿੱਚ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਈਕਲ ਵੰਡੇ| ਸਮਾਗਮ ਵਿੱਚ ਵਿਧਾਇਕ ਸਵਰਨ ਸਿੰਘ ਧੁੰਨ, ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡੀਸੀ ਰਾਹੁਲ, ਐੱਸਐੱਸਪੀ ਅਭਿਮੰਨਿਊ ਰਾਣਾ, ਪ੍ਰਸ਼ਾਸਨਿਕ ਤੇ ਪੁਲੀਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਪਤਵੰਤੇ ਹਾਜ਼ਰ ਸਨ|

Advertisement

ਬੀਐੱਸਐੱਫ ਨੇ ਅਟਾਰੀ ਸਰਹੱਦ ’ਤੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਬੀਐੱਸਐੱਫ ਵੱਲੋਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਅਟਾਰੀ ਸਰਹੱਦ ’ਤੇ ਸਮਾਗਮ ਕੀਤਾ ਗਿਆ, ਜਿਸ ਵਿੱਚ ਬੀਐੱਸਐੱਫ ਦੇ ਏਡੀਜੀ ਸਤੀਸ਼ ਐੱਸ ਖੰਡਾਰੇ, ਪੰਜਾਬ ਫਰੰਟੀਅਰ ਦੇ ਆਈਜੀ ਡਾਕਟਰ ਅਤੁਲ ਫੁਲਜਲੇ ਅਤੇ ਆਈਜੀ ਓਪੀ ਉਪਭਾਧਿਆਏ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਜੇਸੀਪੀ ਅਟਾਰੀ ’ਤੇ ਕਮਾਂਡੈਂਟ ਐਚ ਐਨ ਜੋਸ਼ੀ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਭਾਰਤੀ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਵਚਨ ਬਧਤਾ ਪ੍ਰਗਟਾਈ ਗਈ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਬੀਐੱਸਐੱਫ ਦੇ ਏਡੀਜੀ ਨੇ ਖਾਸਾ ਖੇਡ ਮੈਦਾਨ ਵਿੱਚ ਬੀਐੱਸਐਫੱ ਦੀ ਪੂਰਬੀ ਅਤੇ ਪੱਛਮੀ ਕਮਾਂਡ ਦੀਆਂ ਟੀਮਾਂ ਵਿਚਾਲੇ ਹੋਏ ਇੱਕ ਕ੍ਰਿਕਟ ਮੈਚ ਨੂੰ ਦੇਖਿਆ ਅਤੇ ਟੀਮਾਂ ਨੂੰ ਇਨਾਮ ਵੰਡੇ। ਮਗਰੋਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਮੁੱਖ ਸਮਾਗਮ ਜੇਸੀਪੀ ਅਟਾਰੀ ’ਤੇ ਸ਼ਾਮ ਵੇਲੇ ਹੋਇਆ ਜਿੱਥੇ ਨਾਮੀਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਦੌਰਾਨ ਗਤਕੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਬੀਐੱਸਐੱਫ ਦੇ ਸਿਖਲਾਈ ਪ੍ਰਾਪਤ ਕੁੱਤਿਆਂ ਨੇ ਆਪਣੇ ਕਰਤੱਵ ਦਿਖਾਏ।

ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਖਟਕੜ ਕਲਾਂ ਵਿੱਚ ਸ਼ਰਧਾਂਜਲੀਆਂ ਭੇਟ

ਬੰਗਾ (ਸੁਰਜੀਤ ਮਜਾਰੀ): ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ਮੌਕੇ ਨਵਾਂ ਸ਼ਹਿਰ ਵਿੱਚ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਖਟਕੜ ਕਲਾਂ ’ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖਟਕੜ ਕਲਾਂ ਦੀ ਇਸ ਪਵਿੱਤਰ ਧਰਤੀ ’ਤੇ ਵਿਰਾਸਤੀ ਗਲੀ ਦੇ ਨਿਰਮਾਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ।

ਵਿਲੱਖਣ ਸੇਵਾਵਾਂ ਲਈ 200 ਸ਼ਖ਼ਸੀਅਤਾਂ ਸਨਮਾਨਿਤ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੁਲੀਸ ਲਾਈਨ ਗਰਾਊਂਡ ਵਿੱਚ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦ ਵਿਅਕਤੀਆਂ ਨੂੰ ਮੋਟਰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ। ਕੈਬਨਿਟ ਮੰਤਰੀ ਨੇ ਡਾ. ਭੀਮ ਰਾਓ ਅੰਬੇਡਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਸਿੱਖਿਆ ਮੰਤਰੀ ਨੇ ਸਮਾਜਿਕ, ਅਕਾਦਮਿਕ, ਸੱਭਿਆਚਾਰਕ, ਖੇਤੀਬਾੜੀ, ਉਦਯੋਗਿਕ ਅਤੇ ਹੋਰ ਖੇਤਰਾਂ ਵਿੱਚ ਵਿਲੱਖਣ ਸੇਵਾਵਾਂ ਲਈ 200 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਆਸ਼ਾ ਕਿਰਨ ਸਪੈਸ਼ਲ ਸਕੂਲ, ਐਮਬਿਸ਼ਨ ਚੈਰਿਟੀ ਵੈੱਲਫੇਅਰ ਸੁਸਾਇਟੀ, ਐੱਨਆਰਆਈ ਸਭਾ ਦੇ ਨੁਮਾਇੰਦਿਆਂ ਤੋਂ ਇਲਾਵਾ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ ਅਤੇ ਸ) ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਿਹਤਰੀਨ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਸਿੱਖਿਆ ਮੰਤਰੀ ਨੇ 8ਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਸਿੱਖਿਆ ਮੰਤਰੀ ਨੇ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਸਕੂਲ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਕਲਗੀਧਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 14 ਮਰਲੇ ਜ਼ਮੀਨ ਦਾਨ ਕਰ ਕੇ ਇੱਕ ਨਵੀਂ ਆਧੁਨਿਕ ਇਮਾਰਤ ਦਾ ਨਿਰਮਾਣ ਕਰਵਾਇਆ ਜਿਸ ਨੂੰ ਸਿੱਖਿਆ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ।

Advertisement