ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਂਟਰ ਦੀ ਲਪੇਟ ’ਚ ਆਉਣ ਕਾਰਨ ਦੰਪਤੀ ਦੀ ਮੌਤ

07:40 AM Jun 29, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 28 ਜੂਨ
ਇੱਥੋਂ ਦੇ ਪਿੰਡ ਦੇਵਧਰ ਨੇੜੇ ਦਵਾਈ ਲੈ ਕੇ ਪਰਤ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਰੇਤ ਨਾਲ ਭਰੇ ਕੈਂਟਰ ਨੇ ਦਰੜ ਦਿੱਤਾ। ਹਾਦਸੇ ’ਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਭਾਸ਼ (45) ਵਾਸੀ ਦੇਵਧਰ ਤੇ ਸੁਮਨ (40) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਸੈਂਕੜੇ ਪਿੰਡ ਵਾਸੀਆਂ ਨੇ ਲਾਸ਼ਾਂ ਸੜਕ ’ਤੇ ਰੱਖ ਕੇ ਜਾਮ ਲਾ ਦਿੱਤਾ ਤੇ ਆਰਟੀਏ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਮਾਈਨਿੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਖੇਤਰ ਵਿੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਈਨਿੰਗ ਦਾ ਕੰਮ ਜਾਰੀ ਹੈ ਅਤੇ ਆਮ ਲੋਕ ਬੇਲਗਾਮ ਵਾਹਨਾਂ ਹੇਠ ਆਪਣੀਆਂ ਜਾਨਾਂ ਗੁਆ ਰਹੇ ਹਨ। ਸੂਚਨਾ ਮਿਲਦੇ ਹੀ ਥਾਣਾ ਪ੍ਰਤਾਪ ਨਗਰ ਦੇ ਪੁਲੀਸ ਅਧਿਕਾਰੀ, ਐੱਸਡੀਐੱਮ ਛਛਰੌਲੀ, ਆਰਟੀਏ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਮੁਲਜ਼ਮ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਓਵਰਲੋਡ ਵਾਹਨਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਭਰੋਸੇ ’ਤੇ ਪਿੰਡ ਵਾਸੀ ਸ਼ਾਂਤ ਹੋਏ।

Advertisement

Advertisement
Advertisement