ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਦਾਲਤ ਵੱਲੋਂ ‘ਆਪ’ ਵਿਧਾਇਕ ਅੰਗੁਰਾਲ ਸਣੇ 12 ਜਣੇ ਬਰੀ

08:49 AM Feb 08, 2024 IST
ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਸ਼ੀਤਲ ਅੰਗੁਰਾਲ।

ਹਤਿੰਦਰ ਮਹਿਤਾ
ਜਲੰਧਰ, 7 ਫਰਵਰੀ
ਪੁਲੀਸ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਦੇਣ ਦੇ ਦੋਸ਼ ਹੇਠ ਨਾਮਜ਼ਦ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਉਸ ਦੇ ਭਰਾ ਰਾਜਨ ਅੰਗੁਰਾਲ ਤੇ ਭਾਜਪਾ ਆਗੂ ਪ੍ਰਦੀਪ ਖੁੱਲਰ ਸਮੇਤ 12 ਜਣਿਆਂ ਨੂੰ ਅਦਾਲਤ ਨੇ ਅੱਜ ਬਰੀ ਕਰ ਦਿੱਤਾ ਹੈ। ਇਹ ਧਰਨਾ ਪੁਲੀਸ ਕਮਿਸ਼ਨਰ ਦਫ਼ਤਰ ਦੇ ਜਨਤਕ ਗੇਟ ਅੱਗੇ ਲਾਇਆ ਗਿਆ ਸੀ ਜਿਸ ਮਗਰੋਂ ਥਾਣਾ ਬਾਰਾਂਦਰੀ ਵਿੱਚ 9 ਮਈ 2017 ਨੂੰ ਕੇਸ ਦਰਜ ਕੀਤਾ ਗਿਆ ਸੀ। ਸਬੂਤਾਂ ਦੀ ਘਾਟ ਕਾਰਨ ਅੱਜ ਅਦਾਲਤ ਵੱਲੋਂ ਇਨ੍ਹਾਂ ਸਾਰਿਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।
ਨਾਮਜ਼ਦ ਵਿਅਕਤੀਆਂ ਵਿੱਚ ਉਕਤ ਤੋਂ ਇਲਾਵਾ ਤਰਸੇਮ ਸਿੰਘ ਵਾਸੀ ਸਤਨਾਮ ਨਗਰ ਬਸਤੀ ਦਾਨਿਸ਼ਮੰਦਾਂ, ਮਿੰਟੂ ਵਾਸੀ ਮੁਹੱਲਾ ਚੰਡੀਗੜ੍ਹ, ਮਹਿੰਦਰ ਭਗਤ ਵਾਸੀ ਭਾਰਗਵ ਕੈਂਪ, ਰਮਨ ਗਿੱਲ ਵਾਸੀ ਸ਼ਿਵ ਨਗਰ ਦਾਨਿਸ਼ਮੰਦਾਂ, ਆਸ਼ੂ ਘਈ ਵਾਸੀ ਸ਼ਾਸਤਰੀ ਨਗਰ ਮਖਦਮਪੁਰਾ, ਅਨਿਲ ਸੋਨਕਰ ਵਾਸੀ ਭੂਰ ਮੰਡੀ, ਵਿਨੋਦ ਭਗਤ ਵਾਸੀ ਬਸਤੀ ਗੁਜਾਨ, ਸੋਨੂ ਦਿਨਕਰ ਵਾਸੀ ਅਰਜੁਨ ਨਗਰ ਤੇ ਸੰਜੇਕਾਲੜਾ ਵਾਸੀ ਜਲੰਧਰ ਕੈਂਟ ਸ਼ਾਮਲ ਸਨ। ਜਾਣਕਾਰੀ ਅਨੁਸਾਰ ਤਤਕਾਲੀ ਵਿਧਾਇਕ ਸ਼ੀਤਲ ਅੰਗੁਰਾਲ ਆਪਣੇ 15-20 ਸਾਥੀਆਂ ਸਮੇਤ ਪੁਲੀਸ ਕਮਿਸ਼ਨਰ ਜਲੰਧਰ ਨੂੰ ਦਰਖਾਸਤ ਦੇਣ ਲਈ ਪਬਲਿਕ ਗੇਟ ’ਤੇ ਪਹੁੰਚੇ ਸਨ ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਪੁਲੀਸ ਨੇ ਦੋਸ਼ ਲਾਇਆ ਸੀ ਕਿ ਰੋਕਣ ਦੇ ਬਾਵਜੂਦ ਵੱਡੀ ਗਿਣਤੀ ਸ਼ਿਕਾਇਤਕਰਤਾ ਦਫ਼ਤਰ ਅੰਦਰ ਦਾਖ਼ਲ ਹੋਣਾ ਚਾਹੁੰਦੇ ਸਨ ਜਿਸ ਦੀ ਆਗਿਆ ਨਾ ਮਿਲਣ ਕਰਕੇ ਇਹ ਧਰਨਾ ਲਗਾਇਆ ਗਿਆ ਸੀ।

Advertisement

Advertisement