For the best experience, open
https://m.punjabitribuneonline.com
on your mobile browser.
Advertisement

ਮਾਲੀਵਾਲ ਦਾ ਨਾਮ ਨਾ ਨਸ਼ਰ ਕਰਨ ਸਬੰਧੀ ਅਰਜ਼ੀ ’ਤੇ ਅਦਾਲਤ ਵੱਲੋਂ ਨਾਰਾਜ਼ਗੀ ਜ਼ਾਹਰ

07:18 AM Jun 01, 2024 IST
ਮਾਲੀਵਾਲ ਦਾ ਨਾਮ ਨਾ ਨਸ਼ਰ ਕਰਨ ਸਬੰਧੀ ਅਰਜ਼ੀ ’ਤੇ ਅਦਾਲਤ ਵੱਲੋਂ ਨਾਰਾਜ਼ਗੀ ਜ਼ਾਹਰ
Advertisement

ਨਵੀਂ ਦਿੱਲੀ:

Advertisement

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੀ ਕਥਿਤ ਸ਼ਮੂਲੀਅਤ ਵਾਲੇ ਕੁੱਟਮਾਰ ਦੇ ਮਾਮਲੇ ’ਚ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦਾ ਨਾਮ ਨਸ਼ਰ ਕਰਨ ਤੋਂ ਮੀਡੀਆ ਨੂੰ ਰੋਕਣ ਸਬੰਧੀ ਜਨਹਿੱਤ ਪਟੀਸ਼ਨ ਦਾਖ਼ਲ ਕਰਨ ਵਾਲੇ ਵਕੀਲ ’ਤੇ ਸ਼ੁੱਕਰਵਾਰ ਨੂੰ ਨਾਰਾਜ਼ਗੀ ਜ਼ਾਹਿਰ ਕੀਤੀ। ਹਾਈ ਕੋਰਟ ਨੇ ਕਿਹਾ ਕਿ ਇਹ ਅਰਜ਼ੀ ਸਿਰਫ਼ ਪ੍ਰਚਾਰ ਲਈ ਦਾਖ਼ਲ ਕੀਤੀ ਗਈ ਹੈ ਅਤੇ ਇਸ ’ਚ ਸਿਆਸੀ ਰੰਗ ਦਿਖਾਈ ਦੇ ਰਿਹਾ ਹੈ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×