For the best experience, open
https://m.punjabitribuneonline.com
on your mobile browser.
Advertisement

ਅਦਾਲਤ ਵੱਲੋਂ ਧਰਮਸੋਤ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

09:02 AM Mar 17, 2024 IST
ਅਦਾਲਤ ਵੱਲੋਂ ਧਰਮਸੋਤ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
Advertisement

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਆਗੂ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਕਾਰਵਾਈ ਈਡੀ ਦੀ ਤਾਜ਼ਾ ਅਰਜ਼ੀ ’ਤੇ ਕੀਤੀ ਗਈ ਹੈ। ਧਰਮਸੋਤ ’ਤੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦਾ ਦੋਸ਼ ਹੈ। ਈਡੀ ਵੱਲੋਂ ਧਰਮਸੋਤ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਤਤਕਾਲੀ ਕਾਂਗਰਸ ਵਜ਼ਾਰਤ ਸਮੇਂ ਜੰਗਲਾਤ ਵਿਭਾਗ ਵਿੱਚ ਹੋਏ ਘਪਲਿਆਂ ਤੋਂ ਹੋਈ ਕਥਿਤ ਆਮਦਨ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਾਰੇ ਪੁੱਛ-ਪੜਤਾਲ ਕਰਨੀ ਹੈ। ਹਾਲਾਂਕਿ ਧਰਮਸੋਤ ਪਹਿਲਾਂ ਹੀ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਹਨ ਅਤੇ ਈਡੀ ਦੀ ਜਾਂਚ ਟੀਮ ਉਸ ਕੋਲੋਂ ਜਦੋਂ ਮਰਜ਼ੀ ਚਾਹੇ ਪੁੱਛ ਪੜਤਾਲ ਕਰ ਸਕਦੀ ਹੈ। ਇਹ ਰੁਟੀਨ ਕਾਰਵਾਈ ਹੈ ਜਿਸ ਦੇ ਤਹਿਤ ਉਸ (ਧਰਮਸੋਤ) ਦੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਆਪਣੇ ਵਕੀਲ ਰਾਹੀਂ ਬੀਤੀ 13 ਮਾਰਚ ਨੂੰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮੁਹਾਲੀ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ’ਤੇ ਕਾਰਵਾਈ ਕਰਦਿਆਂ ਅਦਾਲਤ ਨੇ ਧਰਮਸੋਤ ਖ਼ਿਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਗਏ ਹਨ। ਈਡੀ ਨੇ ਆਪਣੇ ਵਕੀਲ ਰਾਹੀਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰਾਂ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਖ਼ਿਲਾਫ਼ ਵੀ ਵੱਖਰੀ ਅਰਜ਼ੀ ਦਾਇਰ ਕੀਤੀ ਗਈ ਹੈ। ਧਰਮਸੋਤ ਦੇ ਬੱਚਿਆਂ ਕੋਲੋਂ ਆਮਦਨ ਸਰੋਤਾਂ ਤੋਂ ਵੱਧ ਸੱਤ ਕਰੋੜ ਦੀ ਜਾਇਦਾਦ ਬਾਰੇ ਪੁੱਛ-ਪੜਤਾਲ ਕਰਨੀ ਹੈ। ਸਾਬਕਾ ਮੰਤਰੀ ਦੇ ਬੱਚਿਆਂ ਖ਼ਿਲਾਫ਼ ਇਹ ਪਹਿਲੀ ਕਾਰਵਾਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×