For the best experience, open
https://m.punjabitribuneonline.com
on your mobile browser.
Advertisement

ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ

04:39 PM Apr 30, 2024 IST
ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ
Advertisement

ਨਵੀਂ ਦਿੱਲੀ, 30 ਅਪਰੈਲ
ਇਥੋਂ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਘਪਲੇ ਦੇ ਸਬੰਧ ਵਿਚ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੀਬੀਆਈ ਅਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਰਾਹਤ ਤੋਂ ਇਨਕਾਰ ਕਰਦਿਆਂ ਕਿਹਾ ਕਿ ਜ਼ਮਾਨਤ ਦੇਣ ਦਾ ਪੜਾਅ ਸਹੀ ਨਹੀਂ ਸੀ। ਅਦਾਲਤ ਨੇ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਨਾਲ-ਨਾਲ ਸਿਸੋਦੀਆ ਵੱਲੋਂ ਪੇਸ਼ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Advertisement

Advertisement
Author Image

Advertisement
Advertisement
×