ਅਦਾਲਤ ਨੇ ਕਵਿਤਾ ਖ਼ਿਲਾਫ਼ ਦੋਸ਼ ਪੱਤਰ ਬਾਰੇ ਫ਼ੈਸਲਾ ਰਾਖਵਾਂ ਰੱਖਿਆ
07:09 AM May 22, 2024 IST
Advertisement
ਨਵੀਂ ਦਿੱਲੀ:
Advertisement
ਦਿੱਲੀ ਦੀ ਇੱਕ ਅਦਾਲਤ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਬੀਆਰਐੱਸ ਆਗੂ ਕੇ ਕਵਿਤਾ ਖ਼ਿਲਾਫ਼ ਈਡੀ ਵੱਲੋਂ ਦਾਇਰ ਸਪਲੀਮੈਂਟਰੀ ਦੋਸ਼ ਪੱਤਰ ਦਾ ਨੋਟਿਸ ਲੈਣ ਸਬੰਧੀ ਆਪਣਾ ਫ਼ੈਸਲਾ 31 ਮਈ ਨੂੰ ਸੁਣਾ ਸਕਦੀ ਹੈ। ਈਡੀ ਤੇ ਸੀਬੀਆਈ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਈਡੀ ਦੇ ਇਸ ਦਾਅਵੇ ਦਾ ਨੋਟਿਸ ਲੈਣ ਮਗਰੋਂ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਕਿ ਉਸ ਕੋਲ ਕਵਿਤਾ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ ਹਨ। ਈਡੀ ਨੇ ਇਹ ਵੀ ਕਿਹਾ ਕਿ ਉਸ ਕੋਲ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਵੀ ਲੋੜੀਂਦੇ ਸਬੂਤ ਹਨ। ਅਦਾਲਤ ਨੇ ਕੇਜਰੀਵਾਲ ਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਖ਼ਿਲਾਫ਼ ਦਾਖਲ ਸਪਲੀਮੈਂਟਰੀ ਚਾਰਜਸ਼ੀਟ ’ਤੇ ਵਿਚਾਰ ਕਰਨ ਲਈ 28 ਮਈ ਦੀ ਤਰੀਕ ਤੈਅ ਕੀਤੀ ਹੈ। -ਪੀਟੀਆਈ
Advertisement