ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਦਾਲਤ ਨੇ ਪ੍ਰਜਵਲ ਰੇਵੰਨਾ ਨੂੰ 8 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

07:44 AM Jun 30, 2024 IST

ਬੰਗਲੂਰੂ, 29 ਜੂਨ
ਇੱਥੋਂ ਦੀ ਇੱਕ ਅਦਾਲਤ ਨੇ ਜੇਡੀ(ਐਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 8 ਜੁਲਾਈ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਸ ’ਤੇ ਕਈ ਔਰਤਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਸਨ। ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਚਾਰ ਦਿਨ ਦੀ ਹਿਰਾਸਤ ਅੱਜ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ ਵਿਚ ਕੀਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦੇ 33 ਸਾਲਾ ਪੋਤੇ ਖਿਲਾਫ ਚਾਰ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਦੀ ਜਾਂਚ ਐੱਸਆਈਟੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜਨਤਾ ਦਲ(ਐਸ) ਨੇ ਉਸ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। -ਪੀਟੀਆਈ

Advertisement

Advertisement
Advertisement