ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖ਼ਿਲਾਫ਼ ਪ੍ਰਸ਼ਾਸਨ ਦਾ ਸ਼ਿਕੰਜਾ ਢਿੱਲਾ

10:24 AM Sep 27, 2024 IST

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 26 ਸਤੰਬਰ
ਸਕੂਲ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਪ੍ਰਿੰਸੀਪਲਾਂ ਨੂੰ ਜਾਰੀ ਕੀਤੇ ਹੁਕਮਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਹੈ।
ਜ਼ਿਕਰਯੋਗ ਹੈ ਕਿ ਸਬ ਡਿਵੀਜ਼ਨ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਲਗਭਗ ਇਕ ਤੋਂ ਦੋ ਦਰਜਨ ਦੇ ਕਰੀਬ ਪ੍ਰਾਈਵੇਟ ਸਕੂਲ ਚੱਲ ਰਹੇ ਹਨ। ਇਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਵਿੱਚ ਸੁਰੱਖਿਆ ਯੰਤਰ ਲਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਪਰ ਸਰਕਾਰੀ ਹਦਾਇਤਾਂ ਦੇ ਬਾਵਜੂਦ ਇਲਾਕੇ ਦੇ ਕੁਝ ਪ੍ਰਾਈਵੇਟ ਸਕੂਲ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਨਹੀਂ ਸਮਝ ਰਹੇ।
ਸਮਾਜ ਸੇਵੀ ਅਤੇ ਸ਼ਹੀਦ ਭਗਤ ਸਿੰਘ ਨੌਜ਼ਵਾਨ ਸਭਾ ਦੇ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਆਖਿਆ ਕਿ ਪ੍ਰਾਈਵੇਟ ਸਕੂਲ ਮਾਫੀਆ ਸਿੱਖਿਆ ਪ੍ਰਦਾਨ ਕਰਨ ਦੇ ਨਾਂ ’ਤੇ ਮਾਪਿਆਂ ਕੋਲੋ ਮੋਟੀਆਂ ਰਕਮਾਂ ਤਾਂ ਵਸੂਲ ਰਿਹਾ ਹੈ ਪਰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਪ੍ਰਾਈਵੇਟ ਸਕੂਲ ਗੰਭੀਰ ਨਹੀਂ ਹੈ।
ਉਨ੍ਹਾਂ ਆਖਿਆ ਕਿ ਇਲਾਕੇ ਦੇ ਕੁਝ ਨਿੱਜੀ ਸਕੂਲ ਸਿਆਸੀ ਰਸੂਖ ਰੱਖਣ ਕਾਰਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਕਰ ਰਹੇ ਹਨ, ਜਿਨ੍ਹਾ ਖਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

Advertisement

ਸ਼ਰਤਾਂ ਦੀ ਪੂਰਤੀ ਲਈ 15 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ: ਰਾਜੇਸ਼ ਕੁਮਾਰ

ਜ਼ਿਲ੍ਹੇ ਦੇ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਆਖਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਾਈਵੇਟ ਸਕੂਲਾਂ ਦੀਆਂ ਸਕੂਲੀ ਬੱਸਾਂ ਵਿੱਚ ਸੁਰੱਖਿਆ ਇੰਤਜ਼ਾਮ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਦੀ ਪਾਲਣਾ ਲਈ ਡਿਪਟੀ ਕਮਿਸ਼ਨਰ ਵੱਲੋਂ 15 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਦਿੱਤੇ ਸਮੇਂ ਦੌਰਾਨ ਕੋਈ ਵੀ ਪ੍ਰਾਈਵੇਟ ਸਕੂਲ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਸਕੂਲ ਪ੍ਰਬੰਧਕਾਂ ’ਤੇ ਐੱਫਆਈਆਰ ਦਰਜ ਹੋਵੇਗੀ।

Advertisement
Advertisement