ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸੀਸ ਸਸਕਾਰ ਦਿਵਸ ਮਨਾਇਆ

09:54 AM Dec 22, 2023 IST
ਸੀਸ ਸਸਕਾਰ ਦਿਵਸ ਮੌਕੇ ਗੁਰਬਾਣੀ ਸਰਵਣ ਕਰਦੀ ਹੋਈ ਸੰਗਤ।

ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 21 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਸਮੂਹ ਸੰਪ੍ਰਦਾਵਾਂ, ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅੱਜ ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸਾਹ ਸਾਹਿਬ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੀ ਯਾਦ ਵਿੱਚ ‘ਸੀਸ ਸਸਕਾਰ ਦਿਵਸ’ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ’ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਵੱਲੋਂ ਕਥਾ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ ਗਿਆ। ਸਮਾਗਮ ’ਚ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬ ਗੁਰੂ ਤੇਗ ਬਹਾਦਰ ਜੀ ਇਕੱਲੇ ਹਿੰਦ ਦੇ ਹੀ ਨਹੀਂ ਬਲਕਿ ਸਮੁੱਚੀ ਲੋਕਾਈ ਦੇ ਰਹਬਿਰ ਸਨ, ਜਿਨ੍ਹਾਂ ਨੇ ਆਪ ਦਿੱਲੀ ਦੇ ਚਾਂਦਨੀ ਚੌਕ ਵਿੱਚ ਜਾ ਕੇ ਭਾਰਤੀ ਲੋਕਾਂ ਦੀ ਧਾਰਮਿਕ ਆਜ਼ਾਦੀ ਲਈ ਕੁਰਬਾਨੀ ਦਿੱਤੀ ਸੀ । ਉਨ੍ਹਾਂ ਕਿਹਾ ਕਿ ਸੰਗਤਾਂ ਗੁਰੂ ਸਾਹਿਬਾਨ ਵੱਲੋਂ ਕੀਤੇ ਤਿਆਗ ਅਤੇ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਬਤੀਤ ਕਰਨ। ਸਮਾਗਮ ਦੌਰਾਨ ਸਟੇਜ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ।
ਸਮਾਗਮ ਦੀ ਸਮਾਪਤੀ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਵਿੱਚ ‘ਸੀਸ ਸਸਕਾਰ ਦਿਵਸ’ ਸਬੰਧੀ 17 ਦਸੰਬਰ ਤੋਂ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਬਬਿਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ ਹੋ ਕੇ ਅੱਜ ਦੁਪਿਹਰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਕਾਰ ਸੇਵਾ ਕਿਲ੍ਹਾ ਅਨੰਦਗੁੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਸੁੱਚਾ ਸਿੰਘ ਹਾਜ਼ਰ ਸਨ।

Advertisement

Advertisement