For the best experience, open
https://m.punjabitribuneonline.com
on your mobile browser.
Advertisement

ਤੀਜੇ ਦਿਨ ਵੀ ਨਾ ਹੋਇਆ ਮ੍ਰਿਤਕ ਕਿਸਾਨ ਦਾ ਸਸਕਾਰ

08:24 PM May 06, 2024 IST
ਤੀਜੇ ਦਿਨ ਵੀ ਨਾ ਹੋਇਆ ਮ੍ਰਿਤਕ ਕਿਸਾਨ ਦਾ ਸਸਕਾਰ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਮਈ
ਚਾਰ ਮਈ ਨੂੰ ਘਨੌਰ ਹਲਕੇ ਦੇ ਪਿੰਡ ਸੇਹਰਾ ਵਿਖੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਖਿਲਾਫ਼ ਵਿਰੋਧ ਪ੍ਰਰਦਸ਼ਨ ਦੌਰਾਨ ਹੋਈ ਧੱਕਾਮੁੱਕੀ ਮੌਕੇ ਫੌਤ ਹੋਏ ਆਕੜੀ ਪਿੰਡ ਦੇ ਕਿਸਾਨ ਸੁਰਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਤੀਜੇ ਦਿਨ ਵੀ ਨਾ ਹੋ ਸਕਿਆ ਕਿਉਂਕਿ ਕਿਸਾਨ ਜਥੇਬੰਦੀਆਂ ਉਸ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰ ਰਹੀਆਂ ਹਨ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਿਸਾਨ ਦੀ ਮੌਤ ਲਈ ਜ਼ਿੰਮੇਵਾਰ ਪ੍ਰਨੀਤ ਕੌਰ ਦੇ ਸਮਰਥਕ ਹਰਵਿੰਦਰ ਹਰਪਾਲਪੁਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

Advertisement

Advertisement
Author Image

amartribune@gmail.com

View all posts

Advertisement
Advertisement
×