For the best experience, open
https://m.punjabitribuneonline.com
on your mobile browser.
Advertisement

ਤੀਜੇ ਦਿਨ ਵੀ ਨਾ ਹੋਇਆ ਮ੍ਰਿਤਕ ਕਿਸਾਨ ਦਾ ਸਸਕਾਰ

06:55 AM May 07, 2024 IST
ਤੀਜੇ ਦਿਨ ਵੀ ਨਾ ਹੋਇਆ ਮ੍ਰਿਤਕ ਕਿਸਾਨ ਦਾ ਸਸਕਾਰ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਮਈ
ਘਨੌਰ ਹਲਕੇ ਦੇ ਪਿੰਡ ਸੇਹਰਾ ਵਿੱਚ ਬੀਤੇ ਦਿਨੀਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹੋਈ ਧੱਕਾਮੁੱਕੀ ਕਾਰਨ ਮਾਰੇ ਗਏ ਆਕੜੀ ਪਿੰਡ ਦੇ ਕਿਸਾਨ ਸੁਰਿੰਦਰਪਾਲ ਸਿੰਘ ਦੀ ਦੇਹ ਦਾ ਸਸਕਾਰ ਅੱਜ ਤੀਜੇ ਦਿਨ ਵੀ ਨਾ ਹੋ ਸਕਿਆ। ਕਿਸਾਨ ਜਥੇਬੰਦੀਆਂ ਉਸ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰ ਰਹੀਆਂ ਹਨ ਜਿਸ ਤਹਿਤ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਿਆ ਅਤੇ ਸਰਕਾਰੀ ਨੌਕਰੀ ਦਿੱਤੀ ਜਾਂਦੀ ਹੈ ਪਰ ਪ੍ਰਸ਼ਾਸਨ ਕਿਸਾਨ ਸੰਘਰਸ਼ ਦੌਰਾਨ ਫੌਤ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦੀ ਗੱਲ ਕਰ ਰਿਹਾ ਹੈ। ਇਸੇ ਕਰਕੇ ਬੀਤੇ ਦਿਨ ਛੇ ਘੰਟਿਆਂ ਮਗਰੋਂ ਰਾਤ ਦਸ ਵਜੇ ਮੀਟਿੰਗ ਬਿਨਾ ਕਿਸੇ ਸਿੱਟੇ ’ਤੇ ਪਹੁੰਚਿਆਂ ਹੀ ਖਤਮ ਹੋ ਗਈ ਸੀ। ਕਿਸਾਨ ਆਗੂਆਂ ਨੇ ਸੁਰਿੰਦਰਪਾਲ ਦੀ ਮੌਤ ਲਈ ਜ਼ਿੰਮੇਵਾਰ ਪ੍ਰਨੀਤ ਕੌਰ ਦੇ ਸਮਰਥਕ ਹਰਵਿੰਦਰ ਹਰਪਾਲਪੁਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਤੇ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਜੇ ਅਲਟੀਮੇਟਮ ਮੁਤਾਬਕ 7 ਮਈ ਦੀ ਸ਼ਾਮ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਕਿਸਾਨ 8 ਮਈ ਨੂੰ ਪ੍ਰਨੀਤ ਕੌਰ ਦੀ ਪਟਿਆਲਾ ਸਥਿਤ ਰਿਹਾਇਸ਼ ਮੋਤੀ ਮਹਿਲ ਦੇ ਮੂਹਰੇ ਪੱਕਾ ਧਰਨਾ ਲਾ ਦੇਣਗੇ। ਜ਼ਿਕਰਯੋਗ ਹੈ ਕਿ ਕਿਸਾਨ ਦੀ ਮੌਤ ਸਬੰਧੀ ਉਸ ਦੇ ਭਤੀਜੇ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਖੇੜੀਗੰਡਿਆਂ ਥਾਣੇ ’ਚ ਹਰਵਿੰਦਰ ਹਰਪਾਲਪੁਰ ਖਿਲਾਫ਼ ਧਾਰਾ 304 ਤਹਿਤ ਕੱਲ੍ਹ ਹੀ ਕੇਸ ਦਰਜ ਕਰ ਲਿਆ ਸੀ ਜਿਸ ਮਗਰੋਂ ਹਰਪਾਲਪੁਰ ਰੂਪੋਸ਼ ਹੋ ਗਿਆ। ਕਿਸਾਨ ਯੂਨੀਅਨ ਭਟੇੜੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਿਓਣਾ ਨੇ ਆਕੜੀ ਦਾ ਬਣਿਆ ਸ਼ਨਾਖਤੀ ਕਾਰਡ ਵੀ ਵਿਖਾਇਆ, ਜਿਸ ’ਚ ਉਸ ਨੂੰ ਆਕੜੀ ਦੀ ਪਿੰਡ ਇਕਾਈ ਦਾ ਅਹੁਦੇਦਾਰ ਦਰਸਾਇਆ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×