ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਆਰਟੀਸੀ ਦੇ ਸਾਬਕਾ ਚੇਅਰਮੈਨ ਜ਼ੈਲਦਾਰ ਚੈੜੀਆਂ ਦਾ ਸਸਕਾਰ

08:41 AM Jul 18, 2024 IST
ਅਫਸੋਸ ਕਰਨ ਲਈ ਪੁੱਜੇ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਰਾਣਾ ਕੇਪੀ ਸਿੰਘ ਤੇ ਹੋਰ ਆਗੂ।

ਜਗਮੋਹਨ ਸਿੰਘ/ ਮਿਹਰ ਸਿੰਘ
ਰੂਪਨਗਰ/ਕੁਰਾਲੀ, 17 ਜੁਲਾਈ
ਅੱਜ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਉਨ੍ਹਾਂ ਜੱਦੀ ਪਿੰਡ ਚੈੜੀਆਂ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸ੍ਰੀ ਚੈੜੀਆਂ ਦੀ ਮ੍ਰਿਤਕ ਦੇਹ ਨੂੰ ਪ੍ਰਭਾ ਆਸਰਾ ਆਸ਼ਰਮ ਕੁਰਾਲੀ ਤੋਂ ਖੁੱਲ੍ਹੀ ਜੀਪ ਰਾਹੀਂ ਬੰਨ੍ਹਮਾਜਰਾ, ਚੱਕਲਾਂ, ਸਿੰਘ ਭਗਵੰਤਪੁਰ ਤੇ ਬ੍ਰਾਹਮਣਮਾਜਰਾ ਪਿੰਡਾਂ ਰਾਹੀਂ ਹੁੰਦੇ ਹੋਏ ਉਨ੍ਹਾਂ ਦੇ ਘਰ ਪਿੰਡ ਚੈੜੀਆਂ ਲਿਆਂਦਾ ਗਿਆ, ਜਿੱਥੇ ਬਾਬਾ ਪਰਮਜੀਤ ਸਿੰਘ ਹੰਸਾਲੀ, ਪੀਪੀਸੀਸੀ ਪ੍ਰਧਾਨ ਅਮਰ‌ਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸੀਐੱਮ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਵਿਧਾਇਕ ਰੂਪਨਗਰ ਦਿਨੇਸ਼ ਚੱਢਾ, ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਰੂਪਨਗਰ ਯੂਥ ਪ੍ਰਧਾਨ ਨਵਜੀਤ ਸਿੰਘ ਨਵੀ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਬਬਲਾ ਗੋਸਲਾਂ ਤੋਂ ਇਲਾਵਾ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ , ਖੇਡ ਸੰਸਥਾਵਾਂ ਦੇ ਪ੍ਰਤੀਨਿਧੀਆਂ, ਖਿਡਾਰੀਆਂ, ਪੱਤਰਕਾਰਾਂ ਅਤੇ ਹੋਰ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਵਿਛੜੇ ਨੇਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ੍ਰੀ ਚੈੜੀਆਂ ਦੀ ਚਿਖਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਇਕਬਾਲ ਸਿੰਘ ਨੇ ਦਿਖਾਈ। ਜੈਲਦਾਰ ਚੈੜੀਆਂ ਦੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ 19 ਜੁਲਾਈ ਨੂੰ ਆਖੰਡ ਪਾਠ ਸਾਹਿਬ ਰਖਵਾਏ ਜਾਣਗੇ ਤੇ 21 ਜੁਲਾਈ ਨੂੰ ਭੋਗ ਪਾਉਣ ਤੋਂ ਬਾਅਦ ਅੰਤਿਮ ਅਰਦਾਸ ਪਿੰਡ ਚੈੜੀਆਂ ਨੇੜਲੇ ਪਿੰਡ ਬ੍ਰਾਹਮਣਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਜਾਵੇਗੀ।

Advertisement

Advertisement
Advertisement