ਸ਼ਹੀਦ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ਵਿੱਚ ਸਸਕਾਰ
12:21 PM Sep 19, 2023 IST
ਸੁਭਾਸ਼ ਚੰਦਰ /ਅਸ਼ਵਨੀ ਕੁਮਾਰ
ਸਮਾਣਾ, 19 ਸਤੰਬਰ
ਕਸ਼ਮੀਰ ਦੇ ਅਨੰਤਨਾਗ ਵਿੱਚ ਬੀਤੇ ਦਿਨ ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬੱਲਮਗੜ੍ਹ ਦੇ ਫੌਜੀ ਪਰਦੀਪ ਸਿੰਘ (27) ਦੇ ਅੰਤਿਮ ਸੰਸਕਾਰ ਮੌਕੇ ਅੱਜ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਸ਼ਰੀਕ ਹੋਏ ਹਰ ਸ਼ਖ਼ਸ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਨੂੰ ਸਲਾਮੀ ਦਿੱਤੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੀ ਦੇਹ ’ਤੇ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
Advertisement
Advertisement