For the best experience, open
https://m.punjabitribuneonline.com
on your mobile browser.
Advertisement

ਹੜ੍ਹ ਕਾਰਨ ਪੈਦਾ ਹੋਇਆ ਸੰਕਟ ਛੇਤੀ ਖ਼ਤਮ ਹੋਵੇਗਾ: ਭਗਵੰਤ ਮਾਨ

08:31 AM Jul 20, 2023 IST
ਹੜ੍ਹ ਕਾਰਨ ਪੈਦਾ ਹੋਇਆ ਸੰਕਟ ਛੇਤੀ ਖ਼ਤਮ ਹੋਵੇਗਾ  ਭਗਵੰਤ ਮਾਨ
ਨਕੋਦਰ ਵਿੱਚ ਲਾਲ ਬਾਦਸ਼ਾਹ ਦੇ ਦਰਬਾਰ ’ਚ ਭਗਵੰਤ ਮਾਨ ਨਾਲ ਹੰਸ ਰਾਜ ਹੰਸ ਤੇ ਹੋਰ।
Advertisement

ਪੱਤਰ ਪ੍ਰੇਰਕ
ਜਲੰਧਰ, 19 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਪਤਨੀ ਨਾਲ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਨਕੋਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜੋੜ ਮੇਲੇ ’ਤੇ ਸੰਗਤ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਸੇਵਾ ਕਰਨ ਲਈ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਅਜਿਹੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਵੱਡੀ ਗਿਣਤੀ ਪੰਜਾਬੀ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ ’ਤੇ ਬਹਾਲ ਕੀਤਾ ਜਾਵੇਗਾ ਅਤੇ ਇਸ ਦੇ ਨਤੀਜੇ ਆਉਣੇ ਵੀ ਸ਼ੁਰੂ ਹੋ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ, ਗਾਇਕ ਦਲੇਰ ਮਹਿੰਦੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Advertisement

ਜਲ ਸਪਲਾਈ ਵਿਭਾਗ ਦੇ ਪ੍ਰਾਜੈਕਟ ਮੁੜ ਸ਼ੁਰੂ: ਜਿੰਪਾ

ਚੰਡੀਗੜ੍ਹ (ਟਨਸ): ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੜ੍ਹਾਂ ਕਾਰਨ ਸੂਬੇ ’ਚ 368 ਜਲ ਸਪਲਾਈ ਪ੍ਰਾਜੈਕਟ ਪ੍ਰਭਾਵਿਤ ਹੋਏ ਸਨ। ਉਸ ਵਿੱਚੋਂ ਵੱਖ-ਵੱਖ ਪਿੰਡਾਂ ਵਿੱਚ ਜਲ ਸਪਲਾਈ ਦੇ 308 ਪ੍ਰਾਜੈਕਟਾਂ ਨੂੰ ਸ਼ੁਰੂ ਕਰ ਦਿੱਤਾ ਹੈ, ਜੋ 83 ਫ਼ੀਸਦੀ ਬਣਦੇ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਦੇ 60 ਸਕੀਮਾਂ ਨੂੰ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਨਿੀਂ ਜਲ ਸਪਲਾਈ ਪ੍ਰਾਜੈਕਟ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ’ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿਲੱਤ ਨਾ ਆਉਣ ਦਿੱਤੀ ਜਾਵੇ।

Advertisement
Tags :
Author Image

joginder kumar

View all posts

Advertisement
Advertisement
×