ਮੰਡੀਆਂ ਵਿੱਚ ਦੂਜੇ ਦਿਨ ਵੀ ਨਹੀਂ ਪੁੱਜੀ ਫਸਲ
09:05 AM Apr 03, 2024 IST
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਅਪਰੈਲ
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਗਈ ਹੈ ਪਰ ਅਜ ਦੂਜੇ ਦਿਨ ਵੀ ਅੰਮ੍ਰਿਤਸਰ ਦੀਆ ਮੰਡੀਆ ਵਿੱਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਹੈ ਜਦੋਂ ਕਿ ਦੂਜੇ ਪਾਸੇ ਸਰਕਾਰ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ ਦੇ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਣਕ ਦੀ ਫਸਲ ਖਰੀਦ ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਭਾਵਨਾ ਹੈ ਕਿ ਮੰਡੀਆਂ ਵਿੱਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇਗੀ।
Advertisement
Advertisement